ਅੰਗਰੇਜ਼ ਸਿੰਘ ਧਗਾਣਾ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਕੀਤੀ ਮੁਲਾਕਾਤ, ਐੱਸਸੀ ਭਾਈਚਾਰੇ ਦੀਆਂ ਸਕੀਮਾਂ ’ਤੇ ਚਰਚਾ
ਅੰਗਰੇਜ਼ ਸਿੰਘ ਧਗਾਣਾ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਕੀਤੀ ਮੁਲਾਕਾਤ, ਐੱਸਸੀ ਭਾਈਚਾਰੇ ਦੀਆਂ ਸਕੀਮਾਂ ‘ਤੇ ਚਰਚਾ
Publish Date: Sun, 29 Mar 2026 07:07 PM (IST)
Updated Date: Mon, 30 Mar 2026 04:09 AM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਸਮਾਜ ਸੇਵੀ ਅੰਗਰੇਜ਼ ਸਿੰਘ ਧਗਾਣਾ ਵੱਲੋਂ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਐੱਸਸੀ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਸਰਕਾਰੀ ਸਕੀਮਾਂ ਤੇ ਇਲਾਕੇ ਦੇ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਯੂਥ ਵਿੰਗ ਨਾਲ ਵੀ ਅਹਿਮ ਮੀਟਿੰਗ ਕੀਤੀ ਗਈ, ਜਿਸ ’ਚ ਨੌਜਵਾਨਾਂ ਦੇ ਮੁੱਦੇ, ਰੁਜ਼ਗਾਰ ਦੇ ਮੌਕੇ ਤੇ ਸਮਾਜਿਕ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਹਾਜ਼ਰ ਸਾਰੇ ਮੈਂਬਰਾਂ ਨੇ ਆਪਣੇ-ਆਪਣੇ ਵਿਚਾਰ ਰੱਖਦੇ ਹੋਏ ਇਲਾਕੇ ਦੀ ਤਰੱਕੀ ਲਈ ਸੁਝਾਅ ਦਿੱਤੇ। ਇਸ ਦੌਰਾਨ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਐੱਸਸੀ ਭਾਈਚਾਰੇ ਦੀ ਭਲਾਈ ਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਅੱਗੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਯੂਥ ਵਿੰਗ ਨੂੰ ਮਜ਼ਬੂਤ ਕਰ ਕੇ ਹੀ ਅਸੀਂ ਭਵਿੱਖ ਨੂੰ ਮਜ਼ਬੂਤ ਬਣਾ ਸਕਦੇ ਹਾਂ। ਅੰਤ ’ਚ ਕੈਰੋਂ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ ਤੇ ਇਲਾਕੇ ਦੀ ਤਰੱਕੀ ਲਈ ਮਿਲ-ਜੁਲ ਕੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਮਿਲ ਸਕਣ। ਇਸ ਮੌਕੇ ਸੋਨੂੰ ਸੇਰੋਂ ਸਾਬਕਾ ਸਰਪੰਚ, ਮਲਕੀਤ ਸਿੰਘ ਨੰਬਰਦਾਰ ਚੋਧਰੀਵਾਲਾ, ਅਮਨਦੀਪ ਸਿੰਘ ਰਾੜੀਆਂ ਪੱਟੀ ਸਮੇਤ ਹੋਰ ਵੀ ਹਾਜ਼ਰ ਸਨ।