ਪਿੰਡ ਦੂਹਲ ਕੋਹਨਾ ਦੇ ਗੁਰਦੁਆਰਾ ਬਾਬਾ ਸ਼ਹੀਦ ਸਿੰਘਾਂ ’ਚ 14 ਮਾਰਚ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾਵੇਗਾ
ਇਲਾਕੇ ਦੇ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖਸ਼ੀਅਤਾਂ ਹਾਜਰੀ ਭਰਨਗੀਆ
Publish Date: Wed, 25 Feb 2026 05:26 PM (IST)
Updated Date: Thu, 26 Feb 2026 04:05 AM (IST)
ਜਗਦੀਸ਼ ਰਾਜ•,ਪੰਜਾਬੀ ਜਾਗਰਣ, ਅਮਰਕੋਟ : ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਵਿਖੇ 14 ਮਾਰਚ ਨੂੰ ਸਲਾਨਾ ਜੋੜ ਮੇਲਾ ਐੱਨਆਰਆਈ ਵੀਰਾਂ, ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਕਮੇਟੀ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਮੇਲਾ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਇਲਾਕੇ ਦੇ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖਸ਼ੀਅਤਾਂ ਹਾਜਰੀ ਭਰਨਗੀਆ। ਜਿਨ੍ਹਾਂ ਨੂੰ ਮੇਲਾ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਮੇਲੇ ’ਚ ਆਈਆਂ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ। ਦੇਰ ਸ਼ਾਮ ਨੂੰ ਇਲਾਕੇ ਦੀਆਂ ਨਾਮਵਰ ਕਬੱਡੀ ਕਲੱਬਾਂ ਦੀਆਂ ਟੀਮਾਂ ਵਿਚਕਾਰ ਮੈਚ ਕਰਵਾਇਆ ਜਾਵੇਗਾ।