ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ’ਚ ਸਾਲਾਨਾ ਖੇਡ ਸਮਾਗਮ ਕਰਵਾਇਆ
ਰੱਸਾਕੱਸ਼ੀ, ਲੌਂਗ ਜੰਪ, 200 ਮੀਟਰ ਰੇਸ, ਚੈੱਸ ਮੁਕਾਬਲੇ, ਕੈਰਮ ਬੋਰਡ ਮੁਕਾਬਲੇ ਤੇ ਹੋਰ ਖੇਡ ਮੁਕਾਬਲੇ ਕਰਵਾਏ ਗਏ
Publish Date: Wed, 25 Mar 2026 05:38 PM (IST)
Updated Date: Thu, 26 Mar 2026 04:02 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ.ਅਮਨਦੀਪ ਭੱਟੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਕਾਲਜ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ ਰੱਸਾਕੱਸ਼ੀ, ਲੌਂਗ ਜੰਪ, 200 ਮੀਟਰ ਰੇਸ, ਚੈੱਸ ਮੁਕਾਬਲੇ, ਕੈਰਮ ਬੋਰਡ ਮੁਕਾਬਲੇ ਤੇ ਹੋਰ ਖੇਡ ਮੁਕਾਬਲੇ ਕਰਵਾਏ ਗਏ।
ਇਸ ਦੌਰਾਨ ਕਮਲਜੀਤ ਸਿੰਘ ਡੀਐੱਸਪੀ ਹੈੱਡ ਕੁਆਰਟਰ ਤਰਨਤਾਰਨ ਪੁਲਿਸ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਤੇ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡੀਐੱਸਪੀ ਕਮਲਜੀਤ ਸਿੰਘ ਨੇ ਵਿਦਿਆਰਥੀਆਂ ਦੇ ਰੁਬਰੂ ਹੁੰਦੇ ਹੋਏ ਕਿਹਾ ਕਿ ਉਹ ਇਸ ਕਾਲਜ ਦੇ ਸਾਬਕਾ ਵਿਦਿਆਰਥੀ ਵੀ ਰਹੇ ਹਨ।
ਉਹ ਅੱਜ ਕਾਲਜ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵੱਲੋਂ ਇਸ ਮੌਕੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਰੋਹ ਦੇ ਅੰਤ ’ਚ ਮੁੱਖ ਮਹਿਮਾਨ ਪ੍ਰਿੰਸੀਪਲ ਤੇ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।