ਜਸਪਾਲ ਸਿੰਘ ਜੱਸੀ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਇਕ ਹੋਰ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 107 ਹੋ ਗਈ ਹੈ। ਜਦੋਂਕਿ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਤੋਂ ਕੋਰੋਨਾ ਜਾਂਚ ਲਈ ਅੰਮਿ੍ਰਤਸਰ ਦੇ ਮੈਡੀਕਲ ਕਾਲਜ ਦੀ ਲੈਬਾਰਟਰੀ ਵਿਚ ਭੇਜੇ ਗਏ 406 ਨਮੂਨਿਆਂ ਦੀ ਰਿਪੋਰਟ ਵੀਰਵਾਰ ਨੂੰ ਆਈ ਹੈ, ਜਿਸ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਅਤੇ 405 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਕੀਤੇ ਗਏ 181 ਰੈਪਿਡ ਐਂਟਜੀਨ ਟੈਸਟਾਂ ਅਤੇ ਟਰੂਨਟ ਵਿਧੀ ਰਾਹੀ ਕੀਤੇ ਗਏ ਤਿੰਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਮਿਲੀ ਹੈ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ 1 ਲੱਖ 43 ਹਜ਼ਾਰ 419 ਵਿਅਕਤੀਆਂ ਦੀ ਕੋਰੋਨਾ ਜਾਂਚ ਆਰਟੀਪੀਸੀਆਰ, ਰੈਪਿਡ ਐਂਟੀਜਨ ਅਤੇ ਟਰੂਨਟ ਵਿਧੀ ਰਾਹੀ ਕੀਤੀ ਗਈ ਹੈ। ਜਿਨ੍ਹਾਂ ਵਿਚੋਂ 2140 ਦੀ ਰਿਪੋਰਟ ਪਾਜ਼ੇਟਿਵ ਅਤੇ 1 ਲੱਖ 39 ਹਜ਼ਾਰ 921 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਮਿਲੀ ਹੈ। ਜਦੋਂਕਿ 2003 ਵਿਅਕਤੀ ਹੁਣ ਤਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 30 ਹੈ, ਜਿਨ੍ਹਾਂ ਵਿਚੋਂ 20 ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ। ਦੋ ਵਿਅਕਤੀਆਂ ਦਾ ਇਲਾਜ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨਤਾਰਨ ਅਤੇ 8 ਦਾ ਇਲਾਜ ਬਾਹਰੀ ਜ਼ਿਲ੍ਹਿਆਂ ਵਿਚ ਚੱਲ ਰਿਹਾ ਹੈ। 1076 ਵਿਅਕਤੀਆਂ ਦੀ ਰਿਪੋਰਟ ਅੰਮਿ੍ਰਤਸਰ ਤੋਂ ਆਉਣੀ ਅਜੇ ਬਾਕੀ ਹੈ।

Posted By: Ramanjit Kaur