ਪਾਕਿਸਤਾਨੀ ਡ੍ਰੋਨ ਦੀ ਇੱਕ ਹੋਰ ਨਾਪਾਕ ਹਰਕਤ: ਸਰਹੱਦੀ ਪਿੰਡ ਮਾੜੀ ਕੰਬੋਕੇ 'ਚੋਂ ਹੈਰੋਇਨ ਦੀ ਖੇਪ ਬਰਾਮਦ
ਥਾਣਾ ਖਾਲੜਾ ਦੀ ਪੁਲਿਸ ਨੇ ਸਰੱਹਦੀ ਪਿੰਡ ਮਾੜੀ ਕੰਬੋਕੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿ ਤਸਕਰਾਂ ਵੱਲੋਂ ਉਕਤ ਪੈਕੇਟ ਡ੍ਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ। ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।
Publish Date: Tue, 21 Apr 2026 09:46 AM (IST)
Updated Date: Tue, 21 Apr 2026 09:47 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਾਲੜਾ - ਥਾਣਾ ਖਾਲੜਾ ਦੀ ਪੁਲਿਸ ਨੇ ਸਰੱਹਦੀ ਪਿੰਡ ਮਾੜੀ ਕੰਬੋਕੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿ ਤਸਕਰਾਂ ਵੱਲੋਂ ਉਕਤ ਪੈਕੇਟ ਡ੍ਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ। ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।
ਇਸੇ ਦੌਰਾਨ ਸੰਦੀਪ ਸਿੰਘ ਪੁੱਤਰ ਵੀਰ ਸਿੰਘ ਵਾਸੀ ਮਾੜੀ ਕੰਬੋਕੇ ਨੇ ਸੂਚਨਾ ਦਿੱਤੀ ਕਿ ਕੁਲਵੰਤ ਸਿੰਘ ਦੇ ਖੇਤ ਵਿਚ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ, ਜਿਸ ਨਾਲ ਕੁੰਡੀ ਵੀ ਲੱਗੀ ਹੋਈ ਹੈ। ਉਹ ਪੁਲਿਸ ਪਾਰਟ ਸਮੇਤ ਮੌਕੇ ’ਤੇ ਪੁੱਜੇ ਤੇ ਉਕਤ ਪੈਕੇਟ ਨੂੰ ਕਬਜੇ ਵਿਚ ਲੈ ਕੇ ਜਾਂਚ ਕੀਤੀ ਤਾਂ ਉਸ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।