ੱ
ਨਸ਼ੇ ਨੌਜਵਾਨਾਂ ਨੂੰ ਖੋਖਲਾ ਕਰ ਰਹੇ ਹਨ ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਅੱਗੇ ਆਉਣ ਦੀ ਲੋੜ ਹੈ।
Publish Date: Sun, 18 Jan 2026 04:25 PM (IST)
Updated Date: Mon, 19 Jan 2026 04:03 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਪੱਟੀ ਦੀ ਵਾਰਡ ਨੰਬਰ 9 ’ਚ ਆਮ ਆਦਮੀ ਪਾਰਟੀ ਆਗੂ ਹਰਜਿੰਦਰ ਸਿੰਘ ਪੱਪੂ ਸਰਾਫ਼ ਦੀ ਅਗਵਾਈ ਹੇਠ ਤੇ ਨਗਰ ਕੌਂਸਲ ਪੱਟੀ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ’ਚ ‘ਨਸ਼ਿਆਂ ਨੂੰ ਨਾ ਕਹੋ’, ‘ਨੌਜਵਾਨ ਬਚਾਓ, ਪੰਜਾਬ ਬਚਾਓ’ ਵਰਗੇ ਨਾਅਰੇ ਲਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਪੱਪੂ ਸਰਾਫ਼ ਨੇ ਕਿਹਾ ਕਿ ਨਸ਼ੇ ਨੌਜਵਾਨਾਂ ਨੂੰ ਖੋਖਲਾ ਕਰ ਰਹੇ ਹਨ ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਅੱਗੇ ਆਉਣ ਦੀ ਲੋੜ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਭੈੜੀ ਲੱਤ ਤੋਂ ਬਚ ਕੇ ਖੇਡਾਂ, ਸਿੱਖਿਆ ਤੇ ਰੁਜ਼ਗਾਰ ਵੱਲ ਧਿਆਨ ਦੇਣ। ਉਨ੍ਹਾਂ ਨੇ ਨਸ਼ਾ ਵੇਚਣ ਵਾਲੇ ਤੱਤਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਢਿੱਲ ਨਹੀਂ ਵਰਤੇਗੀ। ਜੇ ਕੋਈ ਵੀ ਵਿਅਕਤੀ ਨਸ਼ਾ ਵੇਚਣ ਜਾਂ ਨੌਜਵਾਨਾਂ ਨੂੰ ਗੁਮਰਾਹ ਕਰਨ ’ਚ ਸ਼ਾਮਲ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਰੈਲੀ ਦੇ ਅੰਤ ’ਚ ਵਰਕਰਾਂ ਨੇ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਦਾ ਸੰਕਲਪ ਦਿਵਾਇਆ ਤੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਮੰਗਾ, ਡਿੰਪਲ, ਰਾਜ ਕੁਮਾਰ, ਸੋਨੂੰ, ਬਲਜਿੰਦਰ ਸਿੰਘ ਜੱਬਰ, ਗੁਰਿੰਦਰ ਸਿੰਘ ਸਰਾਫ਼, ਮਿੰਟੂ ਬੇਦੀ, ਕੋਹਲੀ ਆਦਿ ਮੌਜੂਦ ਸਨ।