- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਿੱਲਾ (26) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਖਾਰਾ ਅਤੇ ਪਲਵਿੰਦਰ ਸਿੰਘ ਉਰਫ਼ ਪਿੰਦੀ (23) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੱਖੋਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਅਜੇ ਕੁਆਰੇ ਸਨ।

ਰਾਕੇਸ਼ ਨਈਅਰ, ਪੰਜਾਬੀ ਜਾਗਰਣ, ਚੋਹਲਾ ਸਾਹਿਬ: ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਪੱਖੋਪੁਰ ਵਿਖੇ ਬੀਤੀ ਦੇਰ ਰਾਤ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਿੱਲਾ (26) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਖਾਰਾ ਅਤੇ ਪਲਵਿੰਦਰ ਸਿੰਘ ਉਰਫ਼ ਪਿੰਦੀ (23) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੱਖੋਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਅਜੇ ਕੁਆਰੇ ਸਨ।
ਘਟਨਾ ਦੇ ਪਿੱਛੇ ਕੀ ਕਾਰਨ ਸੀ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਕੌਣ ਸਨ, ਇਸ ਸਬੰਧੀ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐਸਪੀ ਹਰਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਡੀਐਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਅਤੇ ਵਾਰਦਾਤ ਪਿੱਛੇ ਮੌਜੂਦ ਰੰਜਿਸ਼ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹੋਰ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ।