ਅਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਲਈ 6 ਕਰੋੜ 96,78000 ਰਾਸ਼ੀ ਜਾਰੀ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਣੀਆਂ ਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹੇੇ ਦੇ ਲਾਭਪਾਤਰੀਆਂ ਲਈ 6 ਕਰੋੜ 96 ਲੱਖ 15 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Publish Date: Thu, 18 May 2023 04:24 PM (IST)
Updated Date: Thu, 18 May 2023 04:24 PM (IST)
ਸਟਾਫ਼ ਰਿਪੋਰਟਰ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਣੀਆਂ ਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹੇੇ ਦੇ ਲਾਭਪਾਤਰੀਆਂ ਲਈ 6 ਕਰੋੜ 96 ਲੱਖ 15 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਡੀਸੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਅਪ੍ਰਰੈਲ 2022 ਤੋਂ ਦਸੰਬਰ 2022 ਤਕ ਅਸ਼ੀਰਵਾਦ ਸਕੀਮ ਤਹਿਤ ਪ੍ਰਰਾਪਤ 1365 ਕੇਸਾਂ ਦੇ ਲਾਭਪਾਤਰੀਆਂ ਨੂੰ ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਉਨਾਂ੍ਹ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ।
ਡੀਸੀ ਨੇ ਦੱਸਿਆ ਕਿ ਮਈ 2022 ਤੋਂ ਨਵੰਬਰ 2022 ਤਕ ਪ੍ਰਰਾਪਤ ਕੇਸਾਂ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 796 ਲਾਭਪਾਤਰੀਆਂ ਨੂੰ 4 ਕਰੋੜ 5 ਲੱਖ 96 ਹਜ਼ਾਰ ਰੁਪਏ ਦੀ ਰਾਸ਼ੀ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੱਛੜੀਆਂ ਸੇ੍ਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਪੱਖੋਂ ਕਮਜ਼ੋਰ 569 ਲਾਭਪਾਤਰੀਆਂ ਨੂੰ ਅਪ੍ਰਰੈਲ 2022 ਤੋਂ ਦਸੰਬਰ 2022 ਤਕ ਪ੍ਰਰਾਪਤ ਕੇਸਾਂ ਅਨੁਸਾਰ 2 ਕਰੋੜ 90 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਰਾਸ਼ੀ ਸਿੱਧੇ ਤੌਰ 'ਤੇ ਡੀਬੀਟੀ ਮੋਡ ਰਾਹੀਂ ਉਨਾਂ੍ਹ ਦੇ ਨਿੱਜੀ ਬੈਂਕ ਖਾਤਿਆਂ 'ਚ ਭੇਜੀ ਜਾਵੇਗੀ। ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਪੱਲਵ ਸ੍ਰੇਸ਼ਟਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਪੋਰਟਲ 'ਤੇ ਬਿਨੈ ਕਰਨ ਦੀ ਸਹੂਲਤ ਸ਼ੂੁਰੂ ਕਰ ਦਿੱਤੀ ਹੈ, ਜਿਸ ਤਹਿਤ ਵੈੱਬਸਾਈਟ 'ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ। ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ 1 ਅਪ੍ਰਰੈਲ ਤੋਂ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਲਾਭਪਾਤਰੀ ਆਪਣੀ ਧੀ ਦੇ ਵਿਆਹ ਦੀ ਮਿਤੀ ਤੋਂ ਇਕ ਮਹੀਨਾ ਪਹਿਲਾਂ ਤੇ ਇਕ ਮਹੀਨਾ ਬਾਅਦ ਆਨਲਾਈਨ ਪੋਰਟਲ 'ਤੇ ਅਪਲਾਈ ਕਰ ਸਕਦੇ ਹਨ।