ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਐਮਾ ਖੁਰਦ ਵਿਖੇ ਸੱਸ-ਸਹੁਰੇ ਨੂੰ ਮਿਲਣ ਆਈ ਨੂੰਹ ਦੀ ਤਿੰਨ ਲੋਕਾਂ ਵੱਲੋਂ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਝਬਾਲ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਮਨਪ੍ਰੀਤ ਕੌਰ ਪਤਨੀ ਰਣਦੀਪ ਸਿੰਘ ਵਾਸੀ ਐਮਾ ਖੁਰਦ ਨੇ ਦੱਸਿਆ ਕਿ ਉਹ ਸਰਕਾਰੀ ਹਾਈ ਸਕੂਲ ਛਾਪਾ ਰਾਮ ਸਿੰਘ ਵਿਖੇ ਬਤੌਰ ਅਧਿਆਪਕਾ ਡਿਊਟੀ ਕਰਦੀ ਹੈ। ਇਸ ਦੌਰਾਨ ਉਸ ਨੂੰ ਫੋਨ ਆਇਆ ਕਿ ਗੁਰਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਹਮਲਾ ਕਰ ਕੇ ਉਸ ਦੇ ਸਹੁਰੇ ਨੂੰ ਜ਼ਖ਼ਮੀ ਕਰ ਦਿੱਤਾ ਹੈ। ਸੂਚਨਾ ਮਿਲਣ 'ਤੇ ਜਦੋਂ ਉਹ ਘਰ ਪੁੱਜੀ ਤਾਂ ਗੁਰਵਿੰਦਰ ਸਿੰਘ ਨੇ ਮਨਦੀਪ ਕੌਰ ਪਤਨੀ ਜੈਵਲਦੀਪ ਸਿੰਘ ਅਤੇ ਪਰਦੀਪ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਐਮਾਂ ਖੁਰਦ ਨਾਲ ਮਿਲ ਕੇ ਉਸ ਉੱਪਰ ਵੀ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕਰਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਤਲਾਸ਼ 'ਚ ਲੱਗੀ ਹੋਈ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

Posted By: Seema Anand