v> ਪ੍ਰਤਾਪ ਸਿੰਘ, ਤਰਨਤਾਰਨ : ਪਿੰਡ ਸ਼ੇਖਚੱਕ ਵਿਖੇ ਬਾਹਰੋਂ ਆਏ ਵਿਅਕਤੀ ਨੂੰ ਇਕਾਂਤਵਾਸ ਕਰਨ ਗਈ ਸਿਹਤ ਵਿਭਾਗ ਦੀ ਟੀਮ ਉੱਪਰ ਹਮਲਾ ਕਰਨ ਵਾਲੇ ਇਕ ਵਿਅਕਤੀ ਦੇ ਖਿਲਾਫ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਤਹਿਤ ਸਿਹਤ ਵਿਭਾਗ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਣਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸ਼ੇਖਚੱਕ ਕੰਬਾਇਨ ਚਲਾਉਂਦਾ ਹੈ। ਜੋ ਬਾਹਰੀ ਸੂਬਿਆਂ 'ਚੋਂ ਕੰਬਾਇਨ ਲੈ ਆਇਆ ਹੋਇਆ ਹੈ। ਜਿਸ ਤਹਿਤ ਟੀਮ ਪਿੰਡ ਸ਼ੇਖਚੱਕ ਵਿਖੇ ਰਣਜੀਤ ਸਿੰਘ ਨੂੰ ਇਕਾਂਤਵਾਸ ਕਰਨ ਗਈ। ਪਰ ਅੱਗੋਂ ਰਣਜੀਤ ਸਿੰਘ ਨੇ ਪਿੰਡ ਦੇ ਸਰਪੰਚ ਦੀ ਮੌਜੂਦਗੀ ਵਿਚ ਟੀਮ ਨਾਲ ਝਗੜਾ ਕਰਨ ਲੱਗ ਪਿਆ। ਜਦੋਂ ਉਨ੍ਹਾਂ ਰੋਕਿਆ ਤਾਂ ਅੱਗੋਂ ਤੇਜ਼ਧਾਰ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤੇ ਗਾਲੀ ਗਲੋਚ ਕੀਤਾ। ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਨੂੰ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਲਈ ਛਾਪੇਮਾਰੀ ਕਰ ਰਹੀ ਹੈ।

Posted By: Susheel Khanna