ਸੇਰੋਂ ਖੰਡ ਮਿੱਲ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦੀ ਕੋਸ਼ਿਸ਼ ‘ਆਪ’ ਸਰਕਾਰ ਨੂੰ ਮਹਿੰਗੀ ਪਵੇਗੀ- ਰਾਜਬੀਰ ਭੁੱਲਰ
ਕਾਂਗਰਸ ਪਾਰਟੀ ਕਿਸਾਨ ਜਥੇਬੰਦੀਆਂ ਦੀ ਪੂਰਨ ਹਮਾਇਤ ਕਰਦੀ ਹੈ ਅਤੇ ‘ਆਪ’ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
Publish Date: Wed, 28 Jan 2026 04:33 PM (IST)
Updated Date: Thu, 29 Jan 2026 04:02 AM (IST)

ਸੇਰੋਂ ਖੰਡ ਮਿੱਲ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦੀ ਕੋਸ਼ਿਸ਼ ‘ਆਪ’ ਸਰਕਾਰ ਨੂੰ ਮਹਿੰਗੀ ਪਵੇਗੀ : ਭੁੱਲਰ ਕਾਂਗਰਸ ਪਾਰਟੀ ਕਿਸਾਨ ਜਥੇਬੰਦੀਆਂ ਦਾ ਕਰੇਗੀ ਪੂਰਨ ਸਮੱਰਥਨ ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੇਰੋਂ ਵਿਖੇ ਸਥਿਤ ਖੰਡ ਮਿੱਲ ਨੂੰ ਪ੍ਰਾਈਵੇਟ ਹੱਥ ਦੇਣ ਦੀ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ, ਉਸ ਦੀ ਕਾਂਗਰਸ ਪਾਰਟੀ ਡੱਟ ਕੇ ਵਿਰੋਧ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੇਰੋਂ ਖੰਡ ਮਿੱਲ ਨੂੰ ਕਾਰਪੋਰਟ ਘਰਾਣਿਆਂ ਕੋਲ ਵੇਚਣ ਦੀ ਕੋਸ਼ਿਸ਼ ‘ਆਪ’ ਸਰਕਾਰ ਨੂੰ ਬਹੁਤ ਮਹਿੰਗੀ ਪਵੇਗੀ, ਕਿਉਂਕਿ ਇਸ ਕੋਸ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਤਰਨਤਾਰਨ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ ਕਿ ਇਨਕਲਾਬ ਦੇ ਨਾਅਰੇ ਲਾ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਦੇ ਦਗਮਜ਼ੇ ਮਾਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਰੋਂ ਖੰਡ ਮਿੱਲ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ, ਮਜ਼ਦੂਰਾਂ ਲਈ ਆਮਦਨ ਦਾ ਸਰੋਤ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਕਿਸਾਨ ਇਸ ਮਿੱਲ ’ਚ ਆਪਣੀ ਗੰਨੇ ਦੀ ਫ਼ਸਲ ਲਿਆਉਂਦੇ ਰਹੇ ਹਨ। ਏਨਾ ਹੀ ਨਹੀਂ ਇਸ ਖੰਡ ਮਿੱਲ ’ਚ 60 ਫੀਸਦੀ ਹਿੱਸਾ ਕਿਸਾਨਾਂ ਦਾ ਹੈ ਜਦਕਿ ਸਿਰਫ਼ 40 ਫੀਸਦੀ ਹਿੱਸਾ ਸਰਕਾਰ ਦਾ ਹੈ। ਲੇਕਿਨ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਕੁਚਲਦਿਆਂ ਹੋਇਆਂ ਸੇਰੋਂ ਖੰਡ ਮਿੱਲ ਨੂੰ ਪ੍ਰਾਈਵੇਟ ਘਰਾਣਿਆਂ ਕੋਲ ਵੇਚਣ ਲਈ ਬਜ਼ਿੱਦ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨ ਜਥੇਬੰਦੀਆਂ ਦੀ ਪੂਰਨ ਹਮਾਇਤ ਕਰਦੀ ਹੈ ਅਤੇ ‘ਆਪ’ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਰਿਤਿਕ ਅਰੋੜਾ, ਅਵਤਾਰ ਸਿੰਘ ਤਨੇਜਾ, ਅੰਗਰੇਜ਼ ਸਿੰਘ ਖੱਬੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਸਿਮਰਨਜੀਤ ਸਿੰਘ, ਸੁਖਵਿੰਦਰ ਸਿੰਘ ਸਰਪੰਚ ਲਹੀਆਂ, ਉਤਮ ਸਿੰਘ ਸਰਪੰਚ, ਪਵਨਦੀਪ ਸਿੰਘ ਖਾਲਸਾ, ਸੁਖਚੈਨ ਸਿੰਘ ਖਾਲਸਾ, ਛਤਰਪਾਲ ਸਿੰਘ, ਸੁਰਜੀਤ ਸਿੰਘ ਸਰਪੰਚ, ਸਾਹਿਬ ਸਿੰਘ ਚੱਕਵਾਲੀਆ, ਕੁਲਬੀਰ ਸਿੰਘ, ਲਖਬੀਰ ਸਿੰਘ ਰੱਤੋਕੇ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।