ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ : ਪੁਲਿਸ ਤੇ BSF ਨੇ ਵਾਂ ਤਾਰਾ ਸਿੰਘ ਦੇ ਖੇਤਾਂ 'ਚੋਂ ਬਰਾਮਦ ਕੀਤੀ ਹੈਰੋਇਨ
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ 'ਚੋਂ ਸਥਾਨਕ ਪੁਲਿਸ ਨੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
Publish Date: Wed, 13 May 2026 12:39 PM (IST)
Updated Date: Wed, 13 May 2026 12:51 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ 'ਚੋਂ ਸਥਾਨਕ ਪੁਲਿਸ ਨੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਸਤਵਿੰਦਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤ ’ਚ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ, ਜਿਸ ਉੱਪਰ ਕੁੰਡੀ ਵੀ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਆਰਜੂ ਤੁਰੰਤ ਮੌਕੇ ’ਤੇ ਪਹੁੰਚੇ ਤੇ ਬੀਐੱਸਐੱਫ ਦੀ ਬੀਐੱਸਐੱਫ ਦੇ ਕੰਪਨੀ ਕਮਾਂਡਰ ਅਮਿਤਪਾਲ ਸਮੇਤ ਉਕਤ ਖੇਤ ਵਿੱਚੋਂ ਪੀਲੇ ਰੰਗ ਦਾ ਪੈਕੇਟ ਬਰਾਮਦ ਕਰ ਲਿਆ। ਜਿਸ ਦੀ ਚੈਕਿੰਗ ਦੌਰਾਨ 1 ਕਿਲੋ 19 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਪਰ ਜਲਦ ਇਹ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।