ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਪੁੱਜੇ ਪੰਜਾਬ ਦੇ ਭਗਵੰਤ ਮਾਨ, ਸੂਬੇ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਸਵਾਗਤ ਕੀਤਾ। ਵਰਕਰਾਂ ਨੇ ਜੋਸ਼ੋ ਖਰੋਸ਼ ਨਾਲ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ। ਮੁੱਖ ਮੰਤਰੀ ਦਾ ਇਹ ਦੌਰਾ ਸਰਕਾਰ ਵੱਲੋਂ ਬੇਅਦਬੀ ਸਬੰਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਦਾ ਹਿੱਸਾ ਸੀ।
Publish Date: Thu, 07 May 2026 03:49 PM (IST)
Updated Date: Thu, 07 May 2026 04:45 PM (IST)
ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਮੁੱਖ ਮੰਤਰੀ ਦੇ ਗੁਰਦੁਆਰਾ ਸਾਹਿਬ ਪਹੁੰਚਣ ਮੌਕੇ ਇਲਾਕੇ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸੰਗਤ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਸਵਾਗਤ ਕੀਤਾ। ਵਰਕਰਾਂ ਨੇ ਜੋਸ਼ੋ ਖਰੋਸ਼ ਨਾਲ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ। ਮੁੱਖ ਮੰਤਰੀ ਦਾ ਇਹ ਦੌਰਾ ਸਰਕਾਰ ਵੱਲੋਂ ਬੇਅਦਬੀ ਸਬੰਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਦਾ ਹਿੱਸਾ ਸੀ। ਇਸ ਦੌਰਾਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਾਵਨਾ ਨੂੰ ਸਮਝਦਿਆਂ ਬੇਅਦਬੀ ਮਾਮਲਿਆਂ ਵਿਚ ਸਖ਼ਤ ਕਾਨੂੰਨ ਲਿਆ ਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਲੋਕ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਖੁੱਲ੍ਹੇ ਵਾਹਨ ਵਿਚ ਖੜ੍ਹੇ ਹੋ ਕੇ ਜਿਥੇ ਲੋਕਾਂ ਦਾ ਪਿਆਰ ਕਬੂਲਿਆ। ਉਥੇ ਹੀ ਰਸਤੇ ਵਿਚ ਮੁੱਖ ਮੰਤਰੀ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ।