- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਨ੍ਹਾਂ ਵਿੱਚੋਂ ਇਕ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਅੰਮ੍ਰਿਤਸਰ ਵਾਸੀ ਸਰਬਜੀਤ ਸਿੰਘ ਤੇ ਰਾਣਾ ਪ੍ਰਤਾਪ ਸਿੰਘ ਨਾਮਕ ਵਿਅਕਤੀ ਇਸ ਕੇਂਦਰ ਨੂੰ ਚਲਾ ਰਹੇ ਸਨ ਅਤੇ ਛਾਪੇਮਾਰੀ ਦੌਰਾਨ ਇਥੋਂ ਬੰਧਕ ਬਣਾ ਕੇ ਰੱਖੇ ਗਏ ਸੱਤ ਵਿਅਕਤੀ ਵੀ ਛੁਡਵਾਏ ਗਏ, ਜਿਨ੍ਹਾਂ ਨੂੰ ਪਿੰਡ ਠਰੂ ਵਿਚ ਬਣਾਏ ਗਏ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਣਾ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਦੂਜੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਸਿਹਤ ਵਿਭਾਗ ਦੀ ਟੀਮ ਸਮੇਤ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਬੇਨਕਾਬ ਕਰਨ ਦਾ ਦਾਅਵਾ ਕਰਦਿਆਂ ਆਪਣੇ ਆਪ ਨੂੰ ਡਾਕਟਰ ਦੱਸ ਕੇ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਸੈਂਟਰ ਵਿਚ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ’ਤੇ ਬੰਦੀ ਬਣਾ ਕੇ ਰੱਖਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਨ੍ਹਾਂ ਵਿੱਚੋਂ ਇਕ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਅੰਮ੍ਰਿਤਸਰ ਵਾਸੀ ਸਰਬਜੀਤ ਸਿੰਘ ਤੇ ਰਾਣਾ ਪ੍ਰਤਾਪ ਸਿੰਘ ਨਾਮਕ ਵਿਅਕਤੀ ਇਸ ਕੇਂਦਰ ਨੂੰ ਚਲਾ ਰਹੇ ਸਨ ਅਤੇ ਛਾਪੇਮਾਰੀ ਦੌਰਾਨ ਇਥੋਂ ਬੰਧਕ ਬਣਾ ਕੇ ਰੱਖੇ ਗਏ ਸੱਤ ਵਿਅਕਤੀ ਵੀ ਛੁਡਵਾਏ ਗਏ, ਜਿਨ੍ਹਾਂ ਨੂੰ ਪਿੰਡ ਠਰੂ ਵਿਚ ਬਣਾਏ ਗਏ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਣਾ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਦੂਜੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।