- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਵਿੰਦਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਛੰਨਾ ਸਰਜਾ ਮਿਰਜਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਲੜਕੇ ਨੂੰ ਸਟੇਟ ਬੈਂਕ ਆਫ ਇੰਡੀਆ ਵਿਚ ਨੌਕਰੀ ਦਿਵਾਉਣ ਦੇ ਨਾਂ ’ਤੇ ਗੁਰਦੇਵ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਗਾਰਡਨ ਕਲੋਨੀ ਪੱਟੀ ਤੇ ਉਸਦੀ ਪਤਨੀ ਪਰਮਜੀਤ ਕੌਰ ਨੇ ਕਥਿਤ ਤੌਰ ’ਤੇ 5 ਲੱਖ 98 ਹਜ਼ਾਰ ਦੀ ਠੱਗੀ ਮਾਰੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ: ਸਰਹੱਦੀ ਪਿੰਡ ਛੰਨਾ ਸਰਜਾ ਮਿਰਜਾ ਵਾਸੀ ਨੌਜਵਾਨ ਨੂੰ ਬੈਂਕ ਵਿਚ ਨੌਕਰੀ ਦਿਵਾਉਣ ਦੇ ਨਾਂ ’ਤੇ ਕਥਿਤ ਤੌਰ ’ਤੇ ਛੇ ਲੱਖ ਦੇ ਕਰੀਬ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਕੀਤੀ ਗਈ ਜਾਂਚ ਉਪਰੰਤ ਥਾਣਾ ਸਿਟੀ ਪੱਟੀ ਵਿਖੇ ਪਤੀ-ਪਤਨੀ ਵਿਰੁੱਧ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਲਵਿੰਦਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਛੰਨਾ ਸਰਜਾ ਮਿਰਜਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਲੜਕੇ ਨੂੰ ਸਟੇਟ ਬੈਂਕ ਆਫ ਇੰਡੀਆ ਵਿਚ ਨੌਕਰੀ ਦਿਵਾਉਣ ਦੇ ਨਾਂ ’ਤੇ ਗੁਰਦੇਵ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਗਾਰਡਨ ਕਲੋਨੀ ਪੱਟੀ ਤੇ ਉਸਦੀ ਪਤਨੀ ਪਰਮਜੀਤ ਕੌਰ ਨੇ ਕਥਿਤ ਤੌਰ ’ਤੇ 5 ਲੱਖ 98 ਹਜ਼ਾਰ ਦੀ ਠੱਗੀ ਮਾਰੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਡੀਐੱਸਪੀ ਰਵੀਸ਼ੇਰ ਸਿੰਘ ਵਲੋਂ ਕੀਤੇ ਜਾਣ ਉਪਰੰਤ ਐੱਸਐੱਸਪੀ ਦੇ ਆਦੇਸ਼ਾਂ ’ਤੇ ਗੁਰਦੇਵ ਸਿੰਘ ਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ।