ਪੱਟੀ 'ਚ ਵਿਦੇਸ਼ ਭੇਜਣ ਦੇ ਨਾਂ 'ਤੇ ਵੱਡੀ ਠੱਗੀ: ਪਤੀ-ਪਤਨੀ ਤੋਂ ਮਾਰੇ 13 ਲੱਖ ਰੁਪਏ, ਤਿੰਨ ਖ਼ਿਲਾਫ਼ ਕੇਸ ਦਰਜ
ਪੀੜਤ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤਿੰਨ ਜਣਿਆਂ ਵਿਰੁੱਧ ਥਾਣਾ ਸਿਟੀ ਪੱਟੀ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
Publish Date: Sat, 09 May 2026 01:28 PM (IST)
Updated Date: Sat, 09 May 2026 01:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪੱਟੀ : ਪੱਟੀ ਵਾਸੀ ਪਤੀ-ਪਤਨੀ ਨੂੰ ਵਰਕ ਵੀਜ਼ਾ ਰਾਹੀਂ ਵਿਦੇਸ਼ ਭੇਜਣ ਦੇ ਨਾਂ ਉੱਪਰ ਕਥਿਤ ਤੌਰ ’ਤੇ 13 ਲੱਖ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤਿੰਨ ਜਣਿਆਂ ਵਿਰੁੱਧ ਥਾਣਾ ਸਿਟੀ ਪੱਟੀ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
ਅਕਸ਼ੇ ਕੁਮਾਰ ਪੁੱਤਰ ਰਾਮ ਸ਼ਰਨ ਵਾਸੀ ਪੱਟੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੀ ਪਤਨੀ ਸਮੇਤ ਵਿਦੇਸ਼ ਸੈਟਲ ਹੋਣਾ ਚਾਹੁੰਦਾ ਸੀ। ਇਸੇ ਦੌਰਾਨ ਜਗਦੀਪ ਸਿੰਘ, ਸੁਖਸਿਮਰਨਜੀਤ ਸਿੰਘ ਮਨੀ ਤੇ ਇਨ੍ਹਾਂ ਦੇ ਪਿਤਾ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਕੁੱਲਾ ਰੋਡ ਪੱਟੀ ਨੇ ਉਸ ਨੂੰ ਤੇ ਉਸਦੀ ਪਤਨੀ ਬਿਪਨਦੀਪ ਕੌਰ ਨੂੰ ਵਰਕ ਵੀਜ਼ਾ ’ਤੇ ਆਇਰਲੈਂਡ ਭੇਜਣ ਲਈ 26 ਲੱਖ ਰੁਪਏ ਦੀ ਮੰਗ ਕੀਤੀ ਅਤੇ 16 ਲੱਖ ਰੁਪਏ ਐਡਵਾਂਸ ਮੰਗ ਲਏ। ਉਸਨੇ ਉਕਤ ਲੋਕਾਂ ਦੀਆਂ ਗੱਲਾਂ ਵਿਚ ਆ ਕੇ 16 ਲੱਖ ਰੁਪਏ ਦੇ ਦਿੱਤੇ। ਪਰ ਉਕਤ ਲੋਕਾਂ ਨੇ ਵੀਜ਼ਾ ਲਗਵਾ ਕੇ ਵਿਦੇਸ਼ ਨਹੀਂ ਭੇਜਿਆ ਤੇ 16 ਲੱਖ ਵਿੱਚੋਂ ਕੇਵਲ 2 ਲੱਖ 90 ਹਜ਼ਾਰ ਰੁਪਏ ਹੀ ਵਾਪਸ ਕੀਤੇ। ਜਦੋਂਕਿ 13 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ ਹੈ। ਜਾਂਚ ਅਧਿਕਾਰੀ ਏਐੱਸਆਈ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ 'ਚ ਦਰਜ ਲੋਕਾਂ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।