- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਤੂਤ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਸ਼ਵਨੀ ਦੇਵਗਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਕੇ ਪੀ ਗਿੱਲ, ਪੰਜਾਬੀ ਜਾਗਰਣ, ਤਰਨਤਾਰਨ : ਪਿੰਡ ਤੂਤ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਸ਼ਵਨੀ ਦੇਵਗਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਦੇਵਗਨ ਪਿੰਡ ਦੇ ਅੱਡੇ ’ਤੇ ਖੜ੍ਹੇ ਸਨ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਘਟਨਾ ਤੋਂ ਬਾਅਦ ਲੋਕਾਂ ਵੱਲੋਂ ਅਸ਼ਵਨੀ ਦੇਵਗਨ ਨੂੰ ਤੁਰੰਤ ਪੱਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲਾਵਰ ਕੌਣ ਸਨ ਅਤੇ ਕਤਲ ਦੇ ਪਿੱਛੇ ਕੀ ਕਾਰਨ ਸੀ, ਇਸ ਸਬੰਧੀ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸਮੇਤ ਹੋਰ ਪਹਿਲੂਆਂ ਤੋਂ ਤਫਤੀਸ਼ ਕੀਤੀ ਜਾ ਰਹੀ ਹੈ।
ਪਿੰਡ ਦੇ ਮੌਜੂਦਾ ਸਰਪੰਚ ਅਤੇ ‘ਆਪ’ ਦੇ ਬਲਾਕ ਪ੍ਰਧਾਨ ਦੇ ਕਤਲ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।