- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮਾਮਲੇ ਸਬੰਧੀ ਇਹ ਵੀ ਚਰਚਾ ਹੈ ਕਿ ਮ੍ਰਿਤਕ ਏਐੱਸਆਈ ਇਕਬਾਲ ਸਿੰਘ, ਬੀਤੇ ਦਿਨੀਂ ਕਥਿਤ ਤੌਰ ’ਤੇ ਇਕ ਗੈਂਗਸਟਰ ਗਰੁੱਪ ਵੱਲੋਂ ਮਾਰੇ ਗਏ ਅਜਮੀਤ ਦਾ ਚਾਚਾ ਸੀ। ਅਜਮੀਤ ਦਾ ਨਾਂ ਸਰਹਾਲੀ ਥਾਣੇ ’ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ ਨਾਲ ਵੀ ਜੁੜਿਆ ਸੀ ਤੇ ਉਹ ਜੇਲ੍ਹ ਵਿੱਚੋ ਜਮਾਨਤ ’ਤੇ ਬਾਹਰ ਸੀ, ਜਦੋਂ ਉਸਦਾ ਕਤਲ ਕਰ ਦਿੱਤਾ ਗਿਆ।

ਕੇਪੀ ਗਿੱਲ•ਪੰਜਾਬੀ ਜਾਗਰਣ, ਕੈਰੋਂ : ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਪੰਜਾਬ ਪੁਲਿਸ ਦੇ ਸੀਆਈ ਸਟਾਫ਼ ਫਿਰੋਜਪੁਰ ਵਿਖੇ ਤਾਇਨਾਤ ਏਐੱਸਆਈ ਇਕਬਾਲ ਸਿੰਘ ਪੁੱਤਰ ਸਵਰਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਨੂੰ ਇਹ ਘਟਨਾ ਸ਼ਾਮ ਕਰੀਬ 7 ਵਜੇ ਉਸ ਵੇਲੇ ਵਾਪਰੀ, ਜਦੋਂ ਉਹ ਸਥਾਨਕ ਗੁਰੂਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ ਅਤੇ ਨੌਸ਼ਹਿਰਾ ਪੰਨੂਆਂ-ਲੌਹੁਕਾ ਰੋਡ ’ਤੇ ਸਥਿਤ ਪਟਵਾਰਖਾਨੇ ਨੇੜੇ ਮੋਟਰਸਾਇਕਲ ਸਵਾਰਾਂ ਨੇ ਘੇਰ ਕੇ ਇਕਬਾਲ ਸਿੰਘ ਦੇ ਛਾਤੀ ’ਚ ਗੋਲੀਆਂ ਮਾਰ ਦਿੱਤੀਆਂ ਅਤੇ ਫ਼ਰਾਰ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।
ਇਸ ਮਾਮਲੇ ਸਬੰਧੀ ਇਹ ਵੀ ਚਰਚਾ ਹੈ ਕਿ ਮ੍ਰਿਤਕ ਏਐੱਸਆਈ ਇਕਬਾਲ ਸਿੰਘ, ਬੀਤੇ ਦਿਨੀਂ ਕਥਿਤ ਤੌਰ ’ਤੇ ਇਕ ਗੈਂਗਸਟਰ ਗਰੁੱਪ ਵੱਲੋਂ ਮਾਰੇ ਗਏ ਅਜਮੀਤ ਦਾ ਚਾਚਾ ਸੀ। ਅਜਮੀਤ ਦਾ ਨਾਂ ਸਰਹਾਲੀ ਥਾਣੇ ’ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ ਨਾਲ ਵੀ ਜੁੜਿਆ ਸੀ ਤੇ ਉਹ ਜੇਲ੍ਹ ਵਿੱਚੋ ਜਮਾਨਤ ’ਤੇ ਬਾਹਰ ਸੀ, ਜਦੋਂ ਉਸਦਾ ਕਤਲ ਕਰ ਦਿੱਤਾ ਗਿਆ।
ਮੌਕੇ ਤੇ ਪੁੱਜੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣਾ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਾਂਚ ਦੌਰਾਨ ਇਹ ਵੀ ਸਪੱਸ਼ਟ ਹੋ ਸਕੇਗਾ ਕਿ ਹਮਲਾ ਕਿਸੇ ਨਿੱਜੀ ਰੰਜਿਸ਼, ਪੁਰਾਣੀ ਦੁਸ਼ਮਣੀ ਜਾਂ ਕਿਸੇ ਹੋਰ ਕਾਰਨ ਕਰਕੇ ਕੀਤਾ ਗਿਆ।
ਘਟਨਾ ਸਥਾਨ ’ਤੇ ਪੁੱਜੇ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਦੇ ਹੱਥ ਕੁਝ ਲੀਡ ਲੱਗੀਆਂ ਹਨ, ਜਿਨ੍ਹਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।