Big News : ਭਿੱਖੀਵਿੰਡ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਇੱਕ ਗੈਂਗਸਟਰ ਹਲਾਕ
ਪੁਲਿਸ ਪਾਰਟੀ ਵੱਲੋਂ ਜਵਾਬੀ ਰੂਪ ਵਿੱਚ ਕੀਤੀ ਗਈ ਫਾਇਰਿੰਗ ਤੋਂ ਬਾਅਦ ਉਕਤ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਨਜ਼ਦੀਕੀ ਸਿਵਿਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਮ੍ਰਿਤਕ ਦੀ ਪਛਾਣ ਹਰਨੂਰ ਸਿੰਘ ਉਰਫ ਨੂਰ ਵਾਸੀ ਕੱਥੂਨੰਗਲ ਵਜੋਂ ਹੋਈ ਹੈ।
Publish Date: Tue, 06 Jan 2026 05:28 PM (IST)
Updated Date: Tue, 06 Jan 2026 05:31 PM (IST)
ਰਾਜਨ ਚੋਪੜਾ, ਪੰਜਾਬੀ ਜਾਗਰਣ, ਭਿੱਖੀਵਿੰਡ : ਭਿੱਖੀਵਿੰਡ ਦੇ ਪੂਹਲਾ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਏ ਪੁਲਿਸ ਮੁਕਾਬਲੇ ਵਿੱਚ ਇੱਕ ਗੈਂਗਸਟਰ ਦੇ ਹਲਾਕ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਜੀ ਟੀਐਫ ਅਤੇ ਸੀਆਈਏ ਤਰਨ ਤਾਰਨ ਦੇ ਸਾਂਝੀ ਆਪਰੇਸ਼ਨ ਦੌਰਾਨ ਸੁਰ ਸਿੰਘ ਤੋਂ ਪੂਹਲਾ ਨੂੰ ਆ ਰਹੇ ਸ਼ੱਕੀ ਵਿਅਕਤੀ ਨੂੰ ਪੁਲਿਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਇਸ ਦੌਰਾਨ ਉਕਤ ਵਿਅਕਤੀ ਵੱਲੋਂ ਰੁਕਣ ਦੀ ਬਜਾਏ ਪੁਲਿਸ ਪਾਰਟੀ ਉੱਪਰ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ। ਜਿਸ ਵਿੱਚ ਉਕਤ ਗੈਂਗਸਟਰ ਵੱਲੋਂ ਚਲਾਈ ਗਈ ਗੋਲੀ ਪੁਲਿਸ ਪਾਰਟੀ ਦੇ ਇੱਕ ਜਵਾਨ ਦੇ ਲੱਗੀ ਪ੍ਰੰਤੂ ਬੁਲਟ ਪ੍ਰੂਫ ਜੈਕਟ ਪਾਈ ਹੋਣ ਕਰਕੇ ਮੁਲਾਜ਼ਮ ਦਾ ਬਚਾਅ ਹੋ ਗਿਆ।
ਪਰੰਤੂ ਪੁਲਿਸ ਪਾਰਟੀ ਵੱਲੋਂ ਜਵਾਬੀ ਰੂਪ ਵਿੱਚ ਕੀਤੀ ਗਈ ਫਾਇਰਿੰਗ ਤੋਂ ਬਾਅਦ ਉਕਤ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਨਜ਼ਦੀਕੀ ਸਿਵਿਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਮ੍ਰਿਤਕ ਦੀ ਪਛਾਣ ਹਰਨੂਰ ਸਿੰਘ ਉਰਫ ਨੂਰ ਵਾਸੀ ਕੱਥੂਨੰਗਲ ਵਜੋਂ ਹੋਈ ਹੈ। ਜੋ ਕਿ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਕਰੀਬੀ ਗੁਰਗਾ ਦੱਸਿਆ ਜਾ ਰਿਹਾ ।
ਮੌਕੇ 'ਤੇ ਪਹੁੰਚੇ ਡੀਆਈਜੀ ਸਨੇਹਦੀਪ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਦੀ ਰੈਕੀ ਕਰਕੇ ਉਸਨੂੰ ਮੌਤ ਦੇ ਘਾਟ ਉਤਾਰਨ ਵਾਲੇ ਗੈਂਗਸਟਰ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਗੁਰਗਾ ਦੱਸਿਆ ਜਾ ਰਿਹਾ ਹੈ ਜਿਸ ਨੂੰ ਅੱਜ ਏਜੀਟੀਐਫ ਅਤੇ ਸੀਆਈਏ ਸਟਾਫ ਤਰਨ ਤਾਰਨ ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਪੁਲਿਸ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਗਿਆ ਹੈ।