- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਦੋ ਸਕੇ ਭਰਾਵਾਂ ਨੂੰ ਟਰੈਕਟਰ ਚਾਲਕ ਇਕ ਨੌਜਵਾਨ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਤਕਰਾਰ ਤੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਦੋ ਸਕੇ ਭਰਾਵਾਂ ਨੂੰ ਟਰੈਕਟਰ ਚਾਲਕ ਇਕ ਨੌਜਵਾਨ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਤਕਰਾਰ ਤੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪਰ ਇਸ ਘਟਨਾਕ੍ਰਮ ਪਿੱਛੇ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਲਿਆ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਕਾਰ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ। ਰਸਤੇ ਵਿਚ ਸਾਹਮਣੇ ਤੋਂ ਟਰੈਕਟਰ ਲੈ ਕੇ ਆ ਰਹੇ ਕੀਰਤ ਨਾਂ ਦੇ ਨੌਜਵਾਨ ਵੱਲੋਂ ਰਸਤਾ ਨਾ ਦੇਣ ’ਤੇ ਦੋਵਾਂ ਵਿਚ ਤਕਰਾਰ ਸ਼ੁਰੂ ਹੋ ਗਿਆ। ਰੌਲਾ ਸੁਣ ਕੇ ਜਦੋਂ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਉੱਥੇ ਪੁੱਜੇ ਤਾਂ ਟਰੈਕਟਰ ਚਾਲਕ ਨੇ ਆਪਣੀ ਡੱਬ ਵਿੱਚੋਂ ਪਿਸਤੌਲ ਕੱਢਿਆ ਤੇ ਦੋਵਾਂ ਭਰਾਵਾਂ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਨਾਲ ਗੁਰਵਿੰਦਰ ਸਿੰਘ (58) ਅਤੇ ਕੁਲਵਿੰਦਰ ਸਿੰਘ (55) ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦਈਏ ਕਿ ਸਨਮ ਨਾਲ ਕੀਰਤ ਦਾ ਕੁਝ ਸਮਾਂ ਪਹਿਲਾਂ ਵੀ ਤਕਰਾਰ ਹੋਇਆ ਸੀ ਅਤੇ ਇਸ ਘਟਨਾ ਨੂੰ ਉਸੇ ਰੰਜਿਸ਼ ਨਾਲ ਜੋੜ ਕੇ ਪਰਿਵਾਰ ਵੇਖ ਰਿਹਾ ਹੈ। ਦੂਜੇ ਪਾਸੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਪੁੱਜੇ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਕਤਲ ਕਰਨ ਵਾਲੇ ਦੀ ਗ੍ਰਿਫਤਾਰੀ ਲਈ ਵੱਖ-ਵੱਖ ਅਧਿਕਾਰੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਮਿਲੇ ਟਰੈਕਟਰ ਨੂੰ ਵੀ ਕਬਜੇ ’ਚ ਲੈ ਲਿਆ ਹੈ।