ਪੱਟੀ ਹਲਕੇ ’ਚ ਵੱਡਾ ਰਾਜਨੀਤਿਕ ਫੇਰਬਦਲ, 40 ਪਰਿਵਾਰ ਕਾਂਗਰਸ ’ਚ ਸ਼ਾਮਲ
40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।
Publish Date: Sun, 29 Mar 2026 07:42 PM (IST)
Updated Date: Mon, 30 Mar 2026 04:09 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਪੱਟੀ ਹਲਕੇ ’ਚ ਅੱਜ ਵੱਡਾ ਰਾਜਨੀਤਿਕ ਫੇਰਬਦਲ ਵੇਖਣ ਨੂੰ ਮਿਲਿਆ, ਜਿੱਥੇ ਪਿੰਡ ਪ੍ਰਿਗੜੀ ਤੋਂ ਮੌਜੂਦਾ ਸਰਪੰਚ ਜਤਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਕਰੀਬ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੱਟੀ ਹਲਕੇ ਦੇ ਲੋਕ ਵਿਕਾਸ ਤੇ ਇਮਾਨਦਾਰ ਨੀਤੀਆਂ ਨੂੰ ਧਿਆਨ ’ਚ ਰੱਖਦੇ ਹੋਏ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਕਾਲੀ ਦਲ ਦੀਆਂ ਚਾਰ ਸਰਕਾਰਾਂ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ ਦੌਰਾਨ ਹਲਕੇ ’ਚ ਵੱਧ ਵਿਕਾਸੀ ਦੇ ਕੰਮ ਹੋਏ ਸਨ, ਜਿਸ ਕਾਰਨ ਲੋਕਾਂ ਦਾ ਭਰੋਸਾ ਮੁੜ ਕਾਂਗਰਸ ਵੱਲ ਵਧ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਤੇ ਭਵਿੱਖ ’ਚ ਵੀ ਇਲਾਕੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾਣਗੇ। ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ’ਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਹਾਰਦਿਕ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ ਵੀ ਮੌਜੂਦ ਰਹੇ, ਜਿਨ੍ਹਾਂ ’ਚ ਹਰਜਿੰਦਰ ਸਿੰਘ, ਬਲਵੀਰ ਸਿੰਘ, ਗੁਲਜ਼ਾਰ ਸਿੰਘ ਪ੍ਰਧਾਨ, ਸੁੱਖਾ ਸਿੰਘ, ਸਰਬਜੀਤ ਸਿੰਘ, ਗੁਰਬੀਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ ਪ੍ਰਧਾਨ, ਦਿਲਬਾਗ ਸਿੰਘ, ਬਲਦੇਵ ਸਿੰਘ, ਕਮਲਜੀਤ ਸਿੰਘ, ਰਾਣਾ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਸੋਨਾ ਸਿੰਘ, ਪੰਮਾ ਸਿੰਘ, ਗੋਰਾ ਸਿੰਘ, ਜੋਤਾ ਸਿੰਘ, ਬਾਬਾ ਅਵਤਾਰ ਸਿੰਘ, ਸ਼ਿੰਦਾ ਸਿੰਘ, ਗੁਰਜੀਤ ਸਿੰਘ, ਭੁੱਲਰ ਸਿੰਘ, ਗੁਰਵਿੰਦਰ ਸਿੰਘ, ਜਰਮਨ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਜਗੀਰ ਸਿੰਘ, ਬਾਲ ਮਸੀਹ, ਨਛੱਤਰ ਸਿੰਘ, ਇੰਦਰਜੀਤ ਸਿੰਘ, ਅਵਤਾਰ ਸਿੰਘ, ਬਾਜ ਸਿੰਘ, ਭਿੰਦਰ ਸਿੰਘ, ਬਾਬਾ ਤਰਸੇਮ ਸਿੰਘ, ਅਰਸ਼ਦੀਪ ਸਿੰਘ, ਪ੍ਰੇਮ ਸਿੰਘ, ਜਸਪ੍ਰੀਤ ਸਿੰਘ ਤੇ ਪ੍ਰਭਦੀਪ ਸਿੰਘ ਸ਼ਾਮਲ ਹਨ।