
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਂਚ ਦੌਰਾਨ ਉਸ ਵਿੱਚੋਂ 4 ਕਿੱਲੋ 405 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਪਰ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਤਸਕਰ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਦੇ ਸਰਹੱਦੀ ਪਿੰਡ ਕਾਲੀਆ ’ਚ ਪਾਕਿ ਸਮੱਗਲਰਾਂ ਵਲੋਂ ਡ੍ਰੋਨ ਦੀ ਮਦਦ ਨਾਲ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬੀਐੱਸਐੱਫ ਤੇ ਪੁਲਿਸ ਨੇ ਬਰਾਮਦ ਕੀਤੀ ਹੈ। ਜਿਸ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਥਾਣਾ ਵਲਟੋਹਾ ਵਿਚ ਅਣਪਛਾਤੇ ਸਮੱਗਲਰ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਨੂੰ ਬੀਐੱਸਐੱਫ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਕਾਲੀਆ ਵਾਸੀ ਕਿਸਾਨ ਮੱਖਣ ਸਿੰਘ ਪੁੱਤਰ ਮੇਜਰ ਸਿੰਘ ਦੀ ਜਮੀਨ ਵਿਚ ਇਕ ਥੈਲਾ ਡਿੱਗਾ ਹੈ। ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਤੇ ਉਕਤ ਥੈਲੇ ਨੂੰ ਕਬਜ਼ੇ ਵਿਚ ਲੈ ਲਿਆ। ਜਾਂਚ ਦੌਰਾਨ ਉਸ ਵਿੱਚੋਂ 4 ਕਿੱਲੋ 405 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਪਰ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਤਸਕਰ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।