ਪੁਲਿਸ ਦੀ ਵੱਡੀ ਸਫ਼ਲਤਾ: ਜਾਅਲੀ ਕਰੰਸੀ ਛਾਪਣ ਵਾਲੇ ਵਿਅਕਤੀ ਨੂੰ 7 ਲੱਖ ਦੀ ਨਕਦੀ ਸਮੇਤ ਕੀਤਾ ਕਾਬੂ
ਤਰਨਤਾਰਨ ਦੇ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ’ਚ ਕਿਰਾਏ ’ਤੇ ਘਰ ਲੈ ਕੇ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਚੰਡੀਗੜ੍ਹ ਵਾਸੀ ਇਕ ਵਿਅਕਤੀ ਨੂੰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸੱਤ ਲੱਖ ਤੋਂ ਵੱਧ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
Publish Date: Mon, 05 Jan 2026 11:16 AM (IST)
Updated Date: Mon, 05 Jan 2026 11:24 AM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ’ਚ ਕਿਰਾਏ ’ਤੇ ਘਰ ਲੈ ਕੇ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਚੰਡੀਗੜ੍ਹ ਵਾਸੀ ਇਕ ਵਿਅਕਤੀ ਨੂੰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸੱਤ ਲੱਖ ਤੋਂ ਵੱਧ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਦਲੀਪ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਚੰਡੀਗੜ੍ਹ, ਜੋ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ’ਚ ਕਿਰਾਏ ਦੇ ਘਰ ਵਿਚ ਜਾਅਲੀ ਕਰੰਸੀ ਦਾ ਧੰਦਾ ਕਰ ਰਿਹਾ ਹੀ, ਨੂੰ ਕਾਬੂ ਕੀਤਾ। ਜਿਸ ਕੋਲੋਂ 7 ਲੱਖ 13 ਹਜਾਰ 400 ਰੁਪਏ ਦੀ ਜਾਅਲੀ ਕਰੰਸੀ ਅਤੇ ਇਕ ਪ੍ਰਿੰਟਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।