ਪੱਤਰ ਪ੍ਰਰੇਰਕ, ਪੱਟੀ : ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਫੁਕੀਆਂ ਤੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੈਲੀ ਨੂੰ ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪ੍ਰਧਾਨ ਅਵਤਾਰ ਸਿੰਘ ਕੈਰੋਂ, ਫੈਡਰੇਸ਼ਨ (ਏਟਕ) ਮੰਡਲ ਪੱਟੀ ਦੇ ਸਕੱਤਰ ਬਲਕਾਰ ਸਿੰਘ ਜੰਡੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2022 ਰਾਹੀਂ ਰਾਜਾ ਦੇ ਅਧਿਕਾਰ ਖੋਹਣਾ ਚਾਹੁੰਦੀ ਹੈ। ਬਿਜਲੀ ਸੋਧ ਬਿੱਲ ਲਾਗੂ ਹੋਣ ਨਾਲ ਮਿਲਦੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ। ਉਨਾਂ੍ਹ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2022 ਵਾਪਸ ਲਿਆ ਜਾਵੇ। ਇਸ ਮੌਕੇ ਬੀਬੀ ਮਨਜੀਤ ਕੌਰ, ਕੁਲਦੀਪ ਸਿੰਘ ਡਿਆਲ, ਗੁਰਸੇਵਕ ਸਿੰਘ ਆਦਿ ਆਗੂ ਵੀ ਹਾਜ਼ਰ ਸਨ।