- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਲਜੀਤ ਸਿੰਘ ਭੁੱਲਰ ਦਾ ਬਚਾਅ ਕਰਨ ਵਾਲੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ ਦੀ ਦੁਸ਼ਮਣ ਬਣੀ ਹੋਈ ਹੈ

ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਅੰਮ੍ਰਿਤਸਰ ਬਾਈਪਾਸ ਚੌਕ ’ਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸੈਂਕੜੇ ਵਰਕਰਾਂ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਤੇ ਆਪਣੀ ਜਾਨ ਗੁਆ ਚੁੱਕੇ ਸਰਕਾਰੀ ਅਫ਼ਸਰ ਗਗਨਦੀਪ ਸਿੰਘ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਧੂ ਨੇ ਕਿਹਾ ਕਿ ਪਿਛਲੇ ਦਿਨੀਂ ਇਕ ਸਰਕਾਰੀ ਅਫ਼ਸਰ ਗਗਨਦੀਪ ਸਿੰਘ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਥਿਤ ਤੌਰ ‘ਤੇ ਬੰਦੀ ਬਣਾ ਕੇ ਮਾਰ ਕੁਟਾਈ ਕੀਤੀ ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਕਿ ਜੇਕਰ ਟੈਂਡਰ ਪਾਸ ਨਾ ਕੀਤਾ ਤਾਂ ਅੰਜਾਮ ਭੁਗਤਨ ਲਈ ਤਿਆਰ ਰਹੇ। ਜਿਸ ਤੋਂ ਬਾਅਦ ਗਗਨਦੀਪ ਸਿੰਘ ਨੇ ਇਕ ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ ’ਤੇ ਸਾਰੀ ਸੱਚਾਈ ਦਿੱਤੀ ਤੇ ਬਾਅਦ ’ਚ ਗਗਨਦੀਪ ਸਿੰਘ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਭੁੱਲਰ ਖ਼ਿਲਾਫ਼ ਲੋਕਾਂ ਦੇ ਰੋਹ ਨੂੰ ਵੇਖਦਿਆਂ ਕੈਬਨਿਟ ਰੈਂਕ ਵਾਪਸ ਲੈਣ ਲਈ ਅਸਤੀਫ਼ਾ ਲੈ ਲਿਆ ਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਚਾਰਾਜੋਈ ਕਰਨ ਸ਼ੁਰੂ ਕਰ ਦਿੱਤੀ।
ਸੰਧੂ ਨੇ ਕਿਹਾ ਕਿ ਇਨਸਾਨੀਅਤ ਤੇ ਮਨੁੱਖੀ ਕਦਰਾਂ ਕੀਮਤਾਂ ਦਾ ਹੁੰਦਾ ਘਾਣ ਵੇਖ ਕੇ ਪੰਜਾਬ ਦੇ ਲੋਕਾਂ ਤੇ ਬਾਕੀ ਰਾਜਨੀਤਿਕ ਪਾਰਟੀ ਨੇ ਪੀੜਤ ਪਰਿਵਾਰ ਕੋਲ ਜਾ ਕੇ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ ਤੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਸ ਰੋਸ ਅੱਗੇ ਝੁਕਦਿਆਂ ਲਾਲਜੀਤ ਸਿੰਘ ਭੁੱਲਰ, ਪਿਤਾ ਸੁਖਦੇਵ ਸਿੰਘ ਭੁੱਲਰ, ਪੀਏ ਦਿਲਬਾਗ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਪਰਚਾ ਦਰਜ ਕਰ ਦਿੱਤਾ ਗਿਆ।
ਸੰਧੂ ਨੇ ਕਿਹਾ ਕਿ ਹਰ ਇਕ ਪੱਖ ਤੋਂ ਲਾਲਜੀਤ ਸਿੰਘ ਭੁੱਲਰ ਦਾ ਬਚਾਅ ਕਰਨ ਵਾਲੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ ਦੀ ਦੁਸ਼ਮਣ ਬਣੀ ਹੋਈ ਹੈ, ਇਸ ਲਈ ਇਨ੍ਹਾਂ ਵੱਡਾ ਘੋਰ ਜੁਰਮ ਕਰਨ ਵਾਲੇ ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਸੰਧੂ ਨੇ ਅੱਗੇ ਕਿਹਾ ਕਿ ਮੰਤਰੀ ਦੀ ਗ੍ਰਿਫ਼ਤਾਰੀ ਹੋਣ ਤੱਕ ਭਾਜਪਾ ਦਾ ਹਰ ਇਕ ਵਰਕਰ ਸਰਕਾਰੀ ਅਫ਼ਸਰ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਚਟਾਂਨ ਵਾਂਗ ਖੜ੍ਹਾ ਰਹੇਗਾ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸ਼ਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂੰਈ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੇਈ ਗੁਰਬਚਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ ਖ਼ਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖ਼ਾਲਸਾ, ਜਗਜੀਤ ਸਿੰਘ ਕੋਟ ਆਦਿ ਸੈਂਕੜੇ ਪਾਰਟੀ ਆਗੂ ਮੌਜੂਦ ਸਨ।