Big News : ਸਾਬਕਾ ਫ਼ੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਦੇ ਹੀ ਸਾਬਕਾ ਸਰਪੰਚ ਨੇ ਸਾਥੀਆਂ ਸਣੇ ਦਿੱਤਾ ਵਾਰਦਾਤ ਨੂੰ ਅੰਜਾਮ
ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ’ਚ ਪੈਂਦੇ ਪਿੰਡ ਚੀਮਾਂ ਖੁਰਦ ’ਚ ਵੀਰਵਾਰ ਨੂੰ 40 ਸਾਲਾ ਸਾਬਕਾ ਫ਼ੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਹੈ।
Publish Date: Thu, 05 Feb 2026 07:02 PM (IST)
Updated Date: Thu, 05 Feb 2026 07:31 PM (IST)
ਰਾਜਵਿੰਦਰ ਸਿੰਘ ਰਾਜੂ• ਪੰਜਾਬੀ ਜਾਗਰਣ, ਵਲਟੋਹਾ : ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ’ਚ ਪੈਂਦੇ ਪਿੰਡ ਚੀਮਾਂ ਖੁਰਦ ’ਚ ਵੀਰਵਾਰ ਨੂੰ 40 ਸਾਲਾ ਸਾਬਕਾ ਫ਼ੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਤੌਰ ’ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਦੇ ਹੀ ਸਾਬਕਾ ਸਰਪੰਚ ਵੱਲੋਂ ਆਪਣੇ ਸਾਥੀਆਂ ਸਮੇਤ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਦੂਜੇ ਪਾਸੇ ਮੌਕੇ ਉੱਪਰ ਪੁੱਜੀ ਥਾਣਾ ਵਲਟੋਹਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਚਾਹਲ ਤੇ ਥਾਣਾ ਵਲਟੋਹਾ ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਸ਼ਰਨਜੀਤ ਸਿੰਘ ਤੇ ਪ੍ਰਤਾਪ ਸਿੰਘ ਵਾਸੀ ਸਮੇਤ ਕੁਝ ਹੋਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ। ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।