- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਮਾਲੂਵਾਲ ‘ਚ ਭਾਜਪਾ ਦੀ ਬੂਥ ਸੰਗਠਨਾਤਮਕ ਬੈਠਕ ਆਯੋਜਿਤ

ਮਦਨ ਲਾਲ• ਪੰਜਾਬੀ ਜਾਗਰਣ
ਸ਼ਾਹਬਾਜ਼ਪੁਰ : ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮਾਲੂਵਾਲ ਵਿਖੇ ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਦੀ ਇਕ ਮਹੱਤਵਪੂਰਨ ਬੂਥ ਸੰਗਠਨਾਤਮਕ ਬੈਠਕ ਆਯੋਜਿਤ ਕੀਤੀ ਗਈ। ਇਸ ਬੈਠਕ ਦੀ ਅਗਵਾਈ ਭਾਜਪਾ ਦੇ ਹਲਕਾ ਇੰਚਾਰਜ ਤਰਨਤਾਰਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਬੂਥ ਪ੍ਰਧਾਨਾਂ, ਸ਼ਕਤੀ ਕੇਂਦਰ ਦੇ ਅਹੁਦੇਦਾਰਾਂ ਸਮੇਤ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ।
ਬੈਠਕ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ, ਹਰ ਬੂਥ ਨੂੰ ਸਰਗਰਮ ਕਰਨ, ਨਵੇਂ ਕਾਰਕੁੰਨਾਂ ਨੂੰ ਪਾਰਟੀ ਨਾਲ ਜੋੜਨ ਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਕਾਰਕੁੰਨਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ ਉਸ ਦਾ ਮਜ਼ਬੂਤ ਸੰਗਠਨ ਤੇ ਸਮਰਪਿਤ ਕਾਰਕੁੰਨ ਹਨ। ਉਨ੍ਹਾਂ ਕਿਹਾ ਕਿ ਜਦੋਂ ਹਰ ਬੂਥ ਮਜ਼ਬੂਤ ਹੋਵੇਗਾ, ਤਾਂ ਪਾਰਟੀ ਵੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਾਰਕੁੰਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ ’ਤੇ ਲੋਕਾਂ ਨਾਲ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਬਾਰੇ ਹਰ ਪਰਿਵਾਰ ਨੂੰ ਜਾਣੂੰ ਕਰਵਾਉਣ
ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ। ਗਰੀਬਾਂ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਵਪਾਰੀਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੋਕਾਂ ਤਕ ਪਹੁੰਚਾਉਣਾ ਭਾਜਪਾ ਦੇ ਹਰ ਕਾਰਕੁੰਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਇਕ ਵਿਚਾਰਧਾਰਾ ਅਧਾਰਿਤ ਪਾਰਟੀ ਹੈ, ਜਿਥੇ ਹਰ ਕਾਰਕੁੰਨ ਨੂੰ ਬਰਾਬਰ ਦਾ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਰਕੁੰਨਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਭਾਜਪਾ ਹਲਕਾ ਤਰਨਤਾਰਨ ਵਿਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ।
ਬੈਠਕ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਨੇ ਆਏ ਹੋਏ ਸਮੂਹ ਆਗੂਆਂ ਅਤੇ ਕਾਰਕੁੰਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਡਾ. ਸੁਖਵੰਤ ਸਿੰਘ, ਸਰਕਲ ਪ੍ਰਧਾਨ ਕਰਮਜੀਤ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਵਪਾਰ ਵਿੰਗ ਕਨਵੀਨਰ ਮੇਜਰ ਸਿੰਘ ਗਿੱਲ, ਬਲਜੀਤ ਸਿੰਘ, ਕਾਬਲ ਸਿੰਘ, ਜੇਈ ਗੁਰਬਚਨ ਸਿੰਘ, ਰਣਜੀਤ ਸਿੰਘ ਰਾਣਾ, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਵਿਰਸਾ ਸਿੰਘ, ਮਸਕੀਨ ਸਿੰਘ, ਸਾਬਕਾ ਮੈਂਬਰ ਪੰਚਾਇਤ ਡਾ. ਅਰਜਨ ਸਿੰਘ, ਗੁਰਮੁੱਖ ਸਿੰਘ, ਸਾਬਕਾ ਮੈਂਬਰ ਪੰਚਾਇਤ ਜਗਤਾਰ ਸਿੰਘ, ਕਸ਼ਮੀਰ ਸਿੰਘ, ਬਾਬਾ ਗੌਰੀ, ਬਾਬਾ ਗੁਰਨਾਮ ਸਿੰਘ, ਬੁੱਕਣ ਸਿੰਘ, ਸੌਨਾ ਸਿੰਘ ਆਦਿ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
ਕੈਪਸ਼ਨ - ਪਿੰਡ ਮਾਲੂਵਾਲ ਵਿਖੇ ਸੰਗਠਨ ਦੀ ਬੈਠਕ ਮੌਕੇ ਮੌਜੂਦ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਆਗੂ।