ਪਿੰਡ ਤੇਜਾ ਸਿੰਘ ਵਾਲਾ ’ਚ ਬ੍ਰਹਮਪੁਰਾ ਤੇ ਗੁਰਸੇਵਕ ਸ਼ੇਖ ਨੇ ਕੀਤੀ ਅਕਾਲੀ ਵਰਕਰਾਂ ਨਾਲ ਮੀਟਿੰਗ
ਅਕਾਲੀ ਦਲ ਦਾ 2027 ’ਚ ਸਰਕਾਰ ਬਣਾਉਣਾ ਪੰਜਾਬ ਨੂੰ ਇਕ ਵਾਰ ਫਿਰ ਤੋਂ ਤਰੱਕੀ ਦੇ ਰਸਤੇ ’ਤੇ ਚਲਾਉਣਾ ਹੈ, ਜਿਸ ਦੇ ਲਈ ਹਰ ਵਰਕਰ ਨੂੰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ।
Publish Date: Mon, 16 Mar 2026 05:26 PM (IST)
Updated Date: Tue, 17 Mar 2026 04:07 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਤੇਜਾ ਸਿੰਘ ਵਾਲਾ ਵਿਖੇ ਅਕਾਲੀ ਆਗੂ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ਼੍ਰੀ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ। ਜਿਸ ’ਚ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵੀ ਮੌਜ਼ੂਦ ਰਹੇ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਤੇ ਹਲਕੇ ਦੇ ਲੋਕਾਂ ਨਾਲ ਜੁੜੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਅਪੀਲ ਕੀਤੀ। ਬ੍ਰਹਮਪੁਰਾ ਤੇ ਸ਼ੇਖ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 2027 ’ਚ ਸਰਕਾਰ ਬਣਾਉਣਾ ਪੰਜਾਬ ਨੂੰ ਇਕ ਵਾਰ ਫਿਰ ਤੋਂ ਤਰੱਕੀ ਦੇ ਰਸਤੇ ’ਤੇ ਚਲਾਉਣਾ ਹੈ, ਜਿਸ ਦੇ ਲਈ ਹਰ ਵਰਕਰ ਨੂੰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਗੁਰਚਰਨ ਸਿੰਘ, ਸਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਜਿੰਦਰ ਸਿੰਘ, ਮੁਖਤਾਰ ਸਿੰਘ ਸਰਪੰਚ, ਧਰਵਿੰਦਰ ਸਿੰਘ, ਸਲਵਿੰਦਰ ਸਿੰਘ, ਅਵਤਾਰ ਸਿੰਘ, ਇੰਦਰ ਸਿੰਘ ਸਰਪੰਚ, ਸੁਖਵੰਤ ਸਿੰਘ, ਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਸਮੇਤ ਕਈ ਅਕਾਲੀ ਵਰਕਰ ਹਾਜ਼ਰ ਸਨ।