ਪਿੰਡ ਕੱਦ ਗਿੱਲ ’ਚ ਬ੍ਰਹਮਪੁਰਾ ਤੇ ਗੁਰਸੇਵਕ ਸ਼ੇਖ ਨੇ ਕੀਤੀ ਅਕਾਲੀ ਵਰਕਰਾਂ ਨਾਲ ਮੀਟਿੰਗ
ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ ਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ
Publish Date: Wed, 08 Apr 2026 04:44 PM (IST)
Updated Date: Thu, 09 Apr 2026 04:02 AM (IST)

ਪਿੰਡ ਕੱਦ ਗਿੱਲ ’ਚ ਬ੍ਰਹਮਪੁਰਾ ਤੇ ਗੁਰਸੇਵਕ ਸ਼ੇਖ ਨੇ ਕੀਤੀ ਅਕਾਲੀ ਵਰਕਰਾਂ ਨਾਲ ਮੀਟਿੰਗ ਕਿਹਾ ਅਕਾਲੀ ਵਰਕਰ ਹਨ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੱਦਗਿੱਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਵਰਕਰ ਮਿਲਣੀਆਂ ਦੀ ਲੜੀ ਤਹਿਤ ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੀ ਹਾਜ਼ਰ ਰਹੇ ਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਜਨਤਾ ਦੇ ਨਾਲ ਖੜ੍ਹਦਾ ਆਇਆ ਹੈ ਤੇ ਪਾਰਟੀ ਨੇ ਹਰ ਸਮੇਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਕੰਮ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚਾਹੇ ਵਿਕਾਸ ਕਾਰਜ ਹੋਣ ਜਾਂ ਕਿਸੇ ਵੀ ਮੁਸੀਬਤ ਦੇ ਸਮੇਂ ਲੋਕਾਂ ਦੀ ਸਹਾਇਤਾ ਕਰਨੀ ਹੋਵੇ, ਅਕਾਲੀ ਦਲ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਬਾਖ਼ੂਬੀ ਜਾਣਦੀ ਹੈ ਕਿ ਕੌਣ ਸਿਰਫ਼ ਵਾਅਦੇ ਕਰਦਾ ਹੈ ਤੇ ਕੌਣ ਜ਼ਮੀਨੀ ਪੱਧਰ ’ਤੇ ਰਹਿ ਕੇ ਲੋਕਾਂ ਦੇ ਮੁੱਦੇ ਉਠਾਉਂਦਾ ਹੈ। ਇਸ ਮੌਕੇ ਸ਼ੇਖ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਇਕਜੁੱਟ ਹੋ ਕੇ ਮੈਦਾਨ ’ਚ ਉਤਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ ਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ। ਮੀਟਿੰਗ ਦੌਰਾਨ ਆਗੂਆਂ ਵੱਲੋਂ ਵਰਕਰਾਂ ਨਾਲ ਸੰਗਠਨਕ ਮਸਲਿਆਂ ਤੇ ਆਉਣ ਵਾਲੀਆਂ ਗਤੀਵਿਧੀਆਂ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸੰਤੋਖ ਸਿੰਘ ਸਾਬਕਾ ਸਰਪੰਚ, ਦਲਜੀਤ ਸਿੰਘ ਨੰਬਰਦਾਰ, ਪ੍ਰਗਟ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਰੇਸ਼ਮ ਸਿੰਘ ਸੰਘਾ ਸਰਪੰਚ, ਬਲਜਿੰਦਰ ਸਿੰਘ ਮੈਂਬਰ ਪੰਚਾਇਤ, ਨਵਤੇਜ ਸਿੰਘ, ਨਿਰਮਲ ਸਿੰਘ, ਲੱਖਾ ਸਿੰਘ, ਸਾਧੂ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।