ਤੁੜ ਪਿੰਡ ’ਚ ਅਕਾਲੀ ਆਗੂਆਂ ਨਾਲ ਬ੍ਰਹਮਪੁਰਾ ਦੀ ਮੀਟਿੰਗ, ਚੋਣ ਤਿਆਰੀਆਂ ’ਤੇ ਜ਼ੋਰ
ਸ਼੍ਰੋਮਣੀ ਅਕਾਲੀ ਦਲ ਹੀ ਇੱਕੋਂ-ਇਕ ਪਾਰਟੀ ਹੈ ਜਿਸ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਦੇ ਹੋਏ, ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਵਧਾਇਆ ਹੈ।
Publish Date: Tue, 31 Mar 2026 07:20 PM (IST)
Updated Date: Wed, 01 Apr 2026 04:14 AM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਿੰਡ ਤੁੜ ਵਿਖੇ ਅਕਾਲੀ ਆਗੂਆਂ ਨਾਲ਼ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤੇ ਹਲਕੇ ’ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਪੰਜਾਬ ਕਾਂਗਰਸ ਦੋਵੇਂ ਹੀ ਪੰਜਾਬ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦਾ ਢੰਗ ਦਾ ਕੰਮ ਕਰਨ ’ਚ ਨਾਕਾਮ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋਂ-ਇਕ ਪਾਰਟੀ ਹੈ ਜਿਸ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਦੇ ਹੋਏ, ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਵਧਾਇਆ ਹੈ।
ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਤੇ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ, ਤਾਂ ਜੋ ਆਉਣ ਵਾਲੀਆਂ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਪ੍ਰਾਪਤ ਕਰਵਾਉਣ ਦਾ ਪ੍ਰਣ ਲਿਆ। ਉਨ੍ਹਾਂ ਅੱਗੇ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਨੇ ਹਲਕਾ ਖਡੂਰ ਸਾਹਿਬ ਲਈ ਬਹੁਤ ਵਿਕਾਸ ਦੇ ਕੰਮ ਕੀਤੇ ਹਨ। ਜਿਸ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਲੋਕ ਉਨ੍ਹਾਂ ਦੀ ਜਿੱਤ ਜ਼ਰੂਰ ਯਕੀਨੀ ਬਣਾਉਣਗੇ। ਇਸ ਮੌਕੇ ਡਾਕਟਰ ਸੁਖਦੇਵ ਸਿੰਘ, ਚਰਨ ਸਿੰਘ, ਸਵਿੰਦਰ ਸਿੰਘ ਮੈਂਬਰ ਪੰਚਾਇਤ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਗੁਰਭੇਜ ਸਿੰਘ ਆਦਿ ਹਾਜ਼ਰ ਸਨ।