ਪਿੰਡ ਜੋਧਪੁਰ ’ਚ ਬ੍ਰਹਮਪੁਰਾ ਵੱਲੋਂ ਵਰਕਰ ਮਿਲਣੀ, ਅਕਾਲੀ ਦਲ ਦੀ ਮਜ਼ਬੂਤੀ ਲਈ ਰਣਨੀਤੀ ’ਤੇ ਜ਼ੋਰ
ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
Publish Date: Sat, 21 Mar 2026 07:03 PM (IST)
Updated Date: Sun, 22 Mar 2026 04:13 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਜੋਧਪੁਰ ’ਚ ਮਲਕੀਤ ਸਿੰਘ ਤੇ ਸ਼ੰਕਰ ਸਿੰਘ ਦੇ ਉੱਦਮ ਸਦਕਾ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ, ਯੂਥ ਅਕਾਲੀ ਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਿਲਣੀ ਦੌਰਾਨ ਮਲਕੀਤ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਆਗੂਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਹਲਕੇ ’ਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਤੇ ਆਉਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਰਣਨੀਤਿਕ ਤਿਆਰੀਆਂ ’ਤੇ ਚਰਚਾ ਕੀਤੀ ਗਈ। ਬ੍ਰਹਮਪੁਰਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਲਈ ਲੜਦਾ ਆਇਆ ਹੈ ਤੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਨੀਤੀ ਤੇ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨ। ਇਸੇ ਤਰ੍ਹਾਂ ਸ਼ੇਖ ਨੇ ਵੀ ਨੌਜਵਾਨਾਂ ਨੂੰ ਪਾਰਟੀ ਨਾਲ ਜੁੜਨ ਅਤੇ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਇਸ ਮੌਕੇ ਪੂਰਨ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ, ਸਿਮਰਨਜੀਤ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਸ਼ਿੰਗਾਰਾ ਸਿੰਘ, ਬਲਬੀਰ ਸਿੰਘ, ਨਿੰਦਰ ਸਿੰਘ, ਜਸਵੰਤ ਸਿੰਘ ਮੈਂਬਰ, ਦਿਆਲ ਸਿੰਘ, ਸੇਵਾ ਸਿੰਘ, ਚਰਨਜੀਤ ਸਿੰਘ, ਸਵਿੰਦਰ ਸਿੰਘ, ਹੀਰਾ ਸਿੰਘ ਆਦਿ ਅਕਾਲੀ ਵਰਕਰ ਮੌਜੂਦ ਸਨ।
ਕੈਪਸ਼ਨ : ਸ਼੍ਰੋਮਣੀ ਅਕਾਲੀ ਦਲ ਖਡੂਰ ਸਾਹਿਬ ਦੇ ਹਲਕਾ ਇੰਚਾਰਜ਼ ਰਵਿੰਦਰ ਸਿੰਘ ਬ੍ਰਹਮਪੁਰਾ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਅਕਾਲੀ ਵਰਕਰਾਂ ਨਾਲ ਜੋਧਪੁਰ ਵਿਖੇ ਮੀਟਿੰਗ ਕਰਦੇ ਹੋਏ।