v> ਸਟਾਫ ਰਿਪੋਰਟਰ, ਤਰਨਤਾਰਨ : ਮੁਕੱਦਮੇ ਦੇ ਚੱਲਦਿਆਂ ਕਿਸੇ ਵਿਅਕਤੀ ਕੋਲੋਂ ਕਥਿਤ ਤੌਰ 'ਤੇ ਪੈਸਿਆਂ ਦੀ ਮੰਗ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਸਰਹੱਦੀ ਥਾਣਾ ਖਾਲੜਾ 'ਚ ਤਾਇਨਾਤ ASI ਦੇ ਖ਼ਿਲਾਫ਼ ਉਸੇ ਥਾਣੇ 'ਚ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਦੀ ਸ਼ਿਕਾਇਤ 'ਤੇ ਦਰਜ ਕੀਤੇ ਗਏ ਇਸ ਕੇਸ ਦੀ ਅਗਲੀ ਜਾਂਚ DSP ਵੱਲੋਂ ਕੀਤੀ ਜਾ ਰਹੀ ਹੈ।

ਦੱਸਣਾ ਬਣਦਾ ਹੈ ਕਿ ਥਾਣਾ ਖਾਲੜਾ 'ਚ ਤਾਇਨਾਤ ਏਐੱਸਆਈ ਸਤਨਾਮ ਸਿੰਘ ਵੱਲੋਂ ਕਿਸੇ ਮੁਕੱਦਮੇ ਦੇ ਚੱਲਦਿਆਂ ਇਕ ਵਿਅਕਤੀ ਕੋਲੋਂ ਪੈਸਿਆਂ ਦੀ ਮੰਗ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਜਿਸ ਤੋਂ ਬਾਅਦ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਲੋਕਲ ਰੈਂਕ ਦੇ ਏਐੱਸਆਈ ਸਤਨਾਮ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ। ਇਸ ਮਾਮਲੇ ਦੀ ਅਗਲੀ ਜਾਂਚ ਡੀਐੱਸਪੀ ਸਬ ਡਵੀਜ਼ਨ ਵਲਟੋਹਾ ਰਾਜਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਦੋਂਕਿ ਮੁਲਜ਼ਮ ਬਣਾਇਆ ਗਿਆ ਥਾਣੇਦਾਰ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

Posted By: Seema Anand