ਤਰਨਤਾਰਨ ਸਰਹੱਦ 'ਤੇ BSF ਦੀ ਵੱਡੀ ਕਾਰਵਾਈ, ਪਿੰਡ ਡੱਲ ਦੇ ਖੇਤਾਂ 'ਚੋਂ ਟੁੱਟਿਆ ਡਰੋਨ ਤੇ ਵਿਦੇਸ਼ੀ ਪਿਸਟਲ ਬਰਾਮਦ
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਐੱਸਐੱਫ ਦੀ ਸਰਹੱਦੀ ਚੌਂਕੀ ਧਰਮਾ ’ਤੇ ਤਾਇਨਾਤ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੇ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਬਲਜਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਡੱਲ ਦੇ ਖੇਤ ਵਿਚ ਟੁੱਟਾ ਡਰੋਨ ਤੇ ਇਕ ਪੈਕੇਟ ਪਿਆ ਹੈ।
Publish Date: Thu, 23 Apr 2026 01:16 PM (IST)
Updated Date: Thu, 23 Apr 2026 01:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਦੇ ਖੇਤਾਂ ਵਿੱਚੋਂ ਬੀਐੱਸਐੱਫ ਦੇ ਜਵਾਨਾਂ ਨੇ ਟੁੱਟਾ ਡ੍ਰੋਨ ਤੇ ਪਿਸਟਲ ਬਰਾਮਦ ਕਰਕੇ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕੀਤਾ ਹੈ। ਜਿਥੇ ਅਣਪਛਾਤੇ ਵਿਅਕਤੀ ਵਿਰੁੱਧ ਅਸਲਾ ਅਤੇ ਭਾਰਤੀ ਵਾਯੂਯਾਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਐੱਸਐੱਫ ਦੀ ਸਰਹੱਦੀ ਚੌਂਕੀ ਧਰਮਾ ’ਤੇ ਤਾਇਨਾਤ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੇ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਬਲਜਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਡੱਲ ਦੇ ਖੇਤ ਵਿਚ ਟੁੱਟਾ ਡਰੋਨ ਤੇ ਇਕ ਪੈਕੇਟ ਪਿਆ ਹੈ। ਸੂਚਨਾ ਦੇ ਅਧਾਰ ’ਤੇ ਸਬ ਇੰਸਪੈਕਟਰ ਅਰਵਿੰਦ ਕੰਬੋਜ ਪੁਲਿਸ ਟੀਮ ਸਣੇ ਮੌਕੇ ’ਤੇ ਪੁੱਜੇ ਅਤੇ ਬੀਐੱਸਐੱਫ ਦੇ ਅਧਿਕਾਰੀਆਂ ਸਮੇਤ ਡੀਜੇਆਈ ਮੈਵਿਸ 4 ਪ੍ਰੋ ਕੰਪਨੀ ਦਾ ਟੁੱਟੀ ਹਾਲਤ ਵਿਚ ਡਰੋਨ ਅਤੇ ਇਟਲੀ ਦਾ ਬਣਿਆ 30 ਬੋਰ ਦਾ ਬਰੇਟਾ ਪਿਸਟਲ ਸਣੇ ਮੈਗਜੀਨ ਬਰਾਮਦ ਕੀਤਾ। ਐੱਸਐੱਸਪੀ ਨੇ ਦੱਸਿਆ ਕਿ ਉਕਤ ਪਿਸਟਲ ਮੰਗਵਾਉਣ ਵਾਲੇ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਉਸਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।