BSF ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਪਾਰੋਂ ਆਏ ਹਥਿਆਰਾਂ ਸਮੇਤ ਇੱਕ ਕਾਬੂ; 2 ਪਿਸਤੌਲ ਤੇ ਕਾਰਤੂਸ ਬਰਾਮਦ ਤਰਨਤਾਰਨ ਦੇ ਸਰਹੱਦੀ ਪਿੰਡ ਹਵੇਲੀਆਂ ਦੇ ਖੇਤ ਵਿਚ ਡ੍ਰੋਨ ਨਾਲ ਸੁੱਟੇ ਗਏ ਅਸਲੇ ਸਮੇਤ ਇਕ ਵਿਅਕਤੀ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ। ਜਿਸਦੇ ਖਿਲਾਫ ਥਾਣਾ ਸਰਾਏ ਅਮਾਨਤ ਖਾਂ ’ਚ ਅਸਲਾ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 08 Sep 2026 12:00 PM (IST)
Updated Date: Tue, 08 Sep 2026 12:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਤਰਨਤਾਰਨ ਦੇ ਸਰਹੱਦੀ ਪਿੰਡ ਹਵੇਲੀਆਂ ਦੇ ਖੇਤ ਵਿਚ ਡ੍ਰੋਨ ਨਾਲ ਸੁੱਟੇ ਗਏ ਅਸਲੇ ਸਮੇਤ ਇਕ ਵਿਅਕਤੀ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ। ਜਿਸਦੇ ਖਿਲਾਫ ਥਾਣਾ ਸਰਾਏ ਅਮਾਨਤ ਖਾਂ ’ਚ ਅਸਲਾ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਐੱਸਐੱਫ ਦੀ ਸਰਹੱਦੀ ਚੌਂਕੀ ਹਵੇਲੀਆਂ ’ਚ ਤਾਇਨਾਤ ਕੰਪਨੀ ਕਮਾਂਡਰ ਜੀ ਕੰਪਨੀ 115 ਬਟਾਲੀਅਨ ਵਿਜੇ ਕੁਮਾਰ ਸ਼ਰਮਾ ਨੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਪਿੰਡ ਹਵੇਲੀਆਂ ਦੇ ਖੇਤ ਵਿੱਚੋਂ ਪੀਲੇ ਰੰਗ ਦੇ ਪੈਕੇਟ ਸਮੇਤ ਉਨ੍ਹਾਂ ਨੇ ਸੁਖਜਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਹਵੇਲੀਆਂ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਚੱਲਦਿਆਂ ਥਾਣਾ ਸਰਾਏ ਅਮਾਨਤ ਖਾਂ ਦੇ ਏਐੱਸਆਈ ਰਾਜਪਾਲ ਸਿੰਘ ਨੇ ਸੁਖਜਿੰਦਰ ਸਿੰਘ ਹਿਰਾਸਤ ਵਿਚ ਲੈਣ ਦੇ ਨਾਲ ਨਾਲ 9 ਐੱਮਐੱਮ ਦੇ ਆਸਟਰੀਆ ਦੇ ਬਣੇ ਦੋ ਪਿਸਟਲ, ਦੋ ਮੈਗਜ਼ੀਨ ਤੇ ਤਿੰਨ ਕਾਰਤੂਸਾਂ ਤੋਂ ਇਲਾਵਾ ਇਕ ਮੋਬਾਈਲ ਫੋਨ ਨੂੰ ਕਬਜੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ, ਤਾਂ ਜੋ ਉਸਦੇ ਸਰਹੱਦ ਪਾਰਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।