ਸਿੱਖਿਆ ਲਈ 18,200 ਕਰੋੜ ਰੁਪਏ ਦਾ ਬਜਟ ਰੱਖਿਆ : ਸੋਹਲ
ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ’ਚ ਮਦਦ ਮਿਲੇਗੀ
Publish Date: Mon, 09 Mar 2026 04:12 PM (IST)
Updated Date: Tue, 10 Mar 2026 04:01 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਚ ਸਿੱਖਿਆ ਖੇਤਰ ਲਈ ਵੱਡਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰ ਨੇ ਸਿੱਖਿਆ ਦੇ ਵਿਕਾਸ ਤੇ ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ 18,200 ਕਰੋੜ ਰੁਪਏ ਦੀ ਰਕਮ ਰੱਖਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ‘ਆਪ’ ਦੇ ਨੌਜਵਾਨ ਆਗੂ ਬਿਕਰਮਜੀਤ ਸਿੰਘ ਸੋਹਲ ਨੇ ਕਿਹਾ ਕਿ ਇਸ ਰਕਮ ਨਾਲ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਨੂੰ ਸੁਧਾਰਿਆ ਜਾਵੇਗਾ, ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ ਤੇ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਵਧਾਏ ਜਾਣਗੇ। ਇਸ ਤੋਂ ਇਲਾਵਾ ਸਕੂਲਾਂ ’ਚ ਇੰਫਰਾਸਟਰੱਕਚਰ, ਲੈਬੋਰਟਰੀਆਂ ਤੇ ਡਿਜ਼ੀਟਲ ਸਹੂਲਤਾਂ ਨੂੰ ਵੀ ਮਜ਼ਬੂਤ ਕਰਨ ਦੀ ਯੋਜਨਾ ਬਣਾਈ ਗਈ ਹੈ। ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ’ਚ ਮਦਦ ਮਿਲੇਗੀ ਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਾਪਤ ਕਰਨ ਦੇ ਮੌਕੇ ਮਿਲਣਗੇ।