ਪ੍ਰਤਾਪ ਸਿੰਘ, ਤਰਨਤਾਰਨ : ਕੋਵਿਡ-19 ਨੇ ਜਿੱਥੇ ਪੂਰੇ ਦੇਸ਼ ਵਿਚ ਪੈਰ ਪਸਾਰੇ ਹੋਏ ਹਨ ਉਥੇ ਸੂਬੇ ਵਿਚ ਵੀ ਇਸਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿਸਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਪੱਭਾਂ ਭਾਰ ਹੋਇਆ ਪਿਆ ਹੈ। ਉਥੇ ਹੀ ਸੂਬੇ ਵਿਚ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵੀ ਪੁਲਿਸ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ 17 ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ।

ਐੱਸਐੱਸਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਖਾਲੜਾ ਵਿਖੇ ਬਾਊ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਖਾਲੜਾ, ਥਾਣਾ ਸਰਹਾਲੀ ਵਿਖੇ ਦਰਸ਼ਨ ਲਾਲ ਪੁੱਤਰ ਗੁਰਦੇਵ ਸਿੰਘ ਵਾਸੀ ਸਰਹਾਲੀ ਕਲਾਂ, ਥਾਣਾ ਵੈਰੋਂਵਾਲ ਵਿਖੇ ਸੁਰਮੁੱਖ ਸਿੰਘ ਪੁੱਤਰ ਦਰਸ਼ਨ ਸਿੰਘ, ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗਿੱਲ ਕਲੇਰ, ਹਰਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤੁੜ, ਅਮਰੀਕ ਸਿੰਘ ਪੁੱਤਰ ਗਰੀਬ ਸਿੰਘ, ਗੁਰਦਿਆਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਛਾਪਿਆਂਵਾਲੀ ਦੇ ਖਿਲਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਬਲਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬ੍ਰਹਮਪੁਰਾ, ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਰਭੇਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖਡੂਰ ਸਾਹਿਬ, ਥਾਣਾ ਝਬਾਲ ਵਿਖੇ ਨਿਸ਼ਾਨ ਸਿੰਘ, ਰਾਜਾ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਮੰਨਣ, ਥਾਣਾ ਸਰਾਏ ਅਮਾਨਤ ਖਾਂ ਵਿਖੇ ਮਨਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਬਾਸਰਕੇ ਗਿੱਲਾਂ ਹਾਲ ਵਾਸੀ ਮਾਣਕਪੁਰਾ, ਥਾਣਾ ਖੇਮਕਰਨ ਵਿਖੇ ਨਛੱਤਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਮੇਹਦੀਪੁਰ ਅਤੇ ਥਾਣਾ ਸਿਟੀ ਪੱਟੀ ਵਿਖੇ ਰਾਜਨ ਸਿੰਘ ਪੁੱਤਰ ਮਨਜੂਰ ਸਿੰਘ ਵਾਸੀ ਪੱਟੀ ਦੇ ਖਿਲਾਫ ਕੇਸ ਦਰਜ ਕੀਤਾ ਹੈ। ਐੱਸਐੱਸਪੀ ਧਰੁਵ ਦਹੀਆ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਆਏ ਦਿਨ ਤਰਨਤਾਰਨ ਦੇ ਇਲਾਕਿਆਂ 'ਚ ਮਾਰਚ ਕੀਤਾ ਜਾ ਰਿਹਾ ਹੈ। ਤਾਂ ਕਿ ਕੋਰੋਨਾ ਵਾਇਰਸ ਦੇ ਫੈਆਲ ਨੂੰ ਰੋਕਿਆ ਜਾ ਸਕੇ।

Posted By: Sarabjeet Kaur