v> ਪ੍ਰਤਾਪ ਸਿੰਘ, ਤਰਨਤਾਰਨ : ਸੂਬਾ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ 50 ਲੋਕਾਂ ਦੇ ਖਿਲਾਫ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ 'ਚ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਸੂਬੇ ਵਿਚ ਲੱਗੇ ਕਰਫਿਊ ਦੌਰਾਨ ਤੋਂ ਸ਼ੁਰੂ ਕੀਤੀ ਹੋਈ ਹੈ। ਐੱਸਐੱਸਪੀ ਧਰੁਵ ਦਹੀਆ ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਵਰਤਦਿਆਂ ਥਾਣਾ ਝਬਾਲ ਵਿਖੇ ਜੁਗਰਾਜ ਸਿੰਘ ਪੁੱਤਰ ਕਰਤਾਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀ ਐਮਾਂ ਖੁਰਦ, ਨਵਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ, ਅਰਸ਼ਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਗੰਡੀਵਿੰਡ, ਅਮਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪੰਡੋਰੀ ਹਸਨ ਦੇ ਖਿਲਾਫ਼ ਕੇਸ ਦਰਜ ਕੀਤਾ ਹੈ।


ਇਸੇ ਤਰ੍ਹਾਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚਮਕੌਰ ਸਿੰਘ ਪੁੱਤਰ ਕਾਬਲ ਸਿੰਘ, ਜਗਬੀਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮੁੰਡਾਪਿੰਡ, ਜੁਗਰਾਜ ਸਿੰਘ ਉਰਫ ਰਾਜੂ ਪੁੱਤਰ ਵਿਰਸਾ ਸਿੰਘ ਆਦਿ ਖਿਲਾਫ਼ ਕੇਸ ਦਰਜ ਕੀਤਾ ਹੈ।

Posted By: Sarabjeet Kaur