ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਡ੍ਰੋਨ ਦੀ ਮਦਦ ਨਾਲ ਸੁੱਟੀ ਹੈਰੋਇਨ ਬਰਾਮਦ, ਅਣਪਛਾਤਿਆਂ ਵਿਰੁੱਧ NDPS ਐਕਟ ਤਹਿਤ ਕੇਸ ਦਰਜ
ਥਾਣਾ ਖੇਮਕਰਨ ਦੇ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਬੀਓਪੀ ਗਜ਼ਲ ਦੇ ਜੀਰੋ ਲਾਈਨ ਖੇਤਰ ’ਚ ਡ੍ਰੋਨ ਦੀ ਹਲ ਚਲ ਹੋਈ ਹੈ। ਉਹ ਮੌਕੇ ’ਤੇ ਪੁੱਜੇ ਅਤੇ ਸ਼ੱਕੀ ਇਲਾਕੇ ਵਿਚ ਤਲਾਸ਼ੀ ਸ਼ੁਰੂ ਕੀਤੀ।
Publish Date: Mon, 12 Jan 2026 12:30 PM (IST)
Updated Date: Mon, 12 Jan 2026 12:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਗਜਲ ਦੇ ਇਲਾਕੇ ਵਿਚ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖੇਮਕਰਨ ਦੀ ਪੁਲਿਸ ਨੇ ਉਕਤ ਖੇਪ ਨੂੰ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਖੇਮਕਰਨ ਦੇ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਬੀਓਪੀ ਗਜ਼ਲ ਦੇ ਜੀਰੋ ਲਾਈਨ ਖੇਤਰ ’ਚ ਡ੍ਰੋਨ ਦੀ ਹਲ ਚਲ ਹੋਈ ਹੈ। ਉਹ ਮੌਕੇ ’ਤੇ ਪੁੱਜੇ ਅਤੇ ਸ਼ੱਕੀ ਇਲਾਕੇ ਵਿਚ ਤਲਾਸ਼ੀ ਸ਼ੁਰੂ ਕੀਤੀ। ਜਿਸ ਦੌਰਾਨ ਧਿਆਨ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਸੁਜਾਦੀਪੁਰ ਦੀ ਜਮੀਨ ਵਿੱਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕੇਟ ਬਰਾਮਦ ਹੋਇਆ। ਜਿਸਦੀ ਜਾਂਚ ਦੌਰਾਨ ਉਸ ਵਿੱਚੋਂ 1 ਕਿਲੋ ਹੈਰੋਇਨ ਮਿਲੀ। ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।