Tarn Taran By-election : ਧਾਰਾ 144 ਦੀ ਉਲੰਘਣਾ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਖਿਲਾਫ਼ ਕੇਸ ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਗੌਰਵਦੀਪ ਸਿੰਘ ਵਲਟੋਹਾ, ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸ਼੍ਰੋਅਦ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੇ ਸੰਬੋਧਨ ਕੀਤਾ। ਜਾਂਚ ਅਧਿਕਾਰੀ ਗੁਰਪਾਲ ਸਿੰਘ ਦਾ ਕਹਿਣਾ ਹੈ ਕਿ ਚੋਣ ਰਿਟਰਨਿੰਗ ਅਧਿਕਾਰੀ ਦੇ ਹੁਕਮ 'ਤੇ ਇਸ ਵੇਲੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Publish Date: Fri, 31 Oct 2025 01:13 PM (IST)
Updated Date: Fri, 31 Oct 2025 01:23 PM (IST)
Tarn Taran By-election : ਜਾਗਰਣ ਸੰਵਾਦਦਾਤਾ, ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ (SAD) ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ ਤੇ ਹੋਰ ਅਕਾਲੀਆਂ ਖ਼ਿਲਾਫ਼ ਸਿਟੀ ਪੁਲਿਸ ਵੱਲੋਂ ਲੋਕਾਂ ਨੂੰ ਧਮਕਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਗਿਆ ਸੀ ਜਿਸ ਦੇ ਖਿਲਾਫ਼ 25 ਅਕਤੂਬਰ ਨੂੰ ਝੱਬਾਲ ਚੌਕ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਧਰਨਾ ਲਗਾ ਕੇ ਸਿਟੀ ਪੁਲਿਸ 'ਚ ਇਕ ਕੇਸ ਦਰਜ ਕੀਤਾ ਗਿਆ ਹੈ। ਇਸ ਵਿਚ ਹਾਲੇ ਤਕ ਕਿਸੇ ਵੀ ਮੁਲਜ਼ਮ ਦਾ ਨਾਮ ਨਹੀਂ ਲਿਆ ਗਿਆ। ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਏਐਸਆਈ ਗੁਰਪਾਲ ਸਿੰਘ ਨੂੰ ਸੌਂਪੀ ਗਈ ਹੈ।
 ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਦੀ ਸ਼ਿਕਾਇਤ 'ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਲਗਪਗ ਚਾਰ ਘੰਟੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਸੀ। ਰਿਟਰਨਿੰਗ ਅਧਿਕਾਰੀ ਅਨੁਸਾਰ, ਉਕਤ ਧਰਨੇ ਤੋਂ ਪਹਿਲਾਂ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ ਗਈ ਸੀ। ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਧਾਰਾ 144 ਲਗਾਈ ਗਈ ਹੈ। ਸ਼੍ਰੋਅਦ ਦਾ ਇਹ ਧਰਨਾ ਧਾਰਾ 144 ਦਾ ਉਲੰਘਣ ਮੰਨਿਆ ਗਿਆ। 