ਜਸਪਾਲ ਸਿੰਘ ਜੱਸੀ, ਤਰਨਤਾਰਨ

ਸਿੱਖਿਆ ਦੇ ਨਾਲ-ਨਾਲ ਸਰੀਰ ਨੂੰ ਨਿਰੋਗ ਰੱਖਣ ਲਈ ਪੂਰੇ ਵਿਸ਼ਵ ਭਰ ਵਿਚ 21 ਜੂਨ ਨੂੰ ਯੋਗਾ ਦਿਵਸ ਮਨਾਇਆ ਜਾਂਦਾ ਹੈ। ਪਿਛਲੇ ਦੋ ਸਾਲਾਂ ਦੌਰਾਨ ਕੋਰੋਨਾ ਮਹਾਮਾਰੀ ਕਾਰਨ ਇਹ ਦਿਵਸ ਵਿਦਿਆਰਥੀਆਂ ਵੱਲੋਂ ਆਨਲਾਈਨ ਮਨਾਇਆ ਜਾਂਦਾ ਸੀ। ਪਰੰਤੂ ਇਸ ਵਾਰ ਸਿੱਖਿਆ ਵਿਭਾਗ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਕੂਲ ਪੱਧਰ 'ਤੇ ਮਨਾਉਣ ਲਈ ਸਮੂਹ ਅਧਿਆਪਕਾਂ ਨੂੰ ਪੱਤਰ ਜਾਰੀ ਕੀਤਾ ਗਿਆ।

ਅੱਜ ਯੋਗਾ ਦਿਵਸ ਮੌਕੇ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿਚ ਹਾਜ਼ਰ ਹੋ ਕੇ ਯੋਗਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਨੇ ਦੱਸਿਆ ਕਿ ਯੋਗਾ ਭਾਰਤ ਦੀ ਪ੍ਰਰਾਚੀਨ ਸੰਸਕ੍ਰਿਤੀ ਵਿਚੋਂ ਉਪਜਿਆ ਹੈ ਅਤੇ ਅੱਜ ਪੂਰੇ ਵਿਸ਼ਵ ਨੇ ਇਸ ਦੇ ਬਿਹਤਰੀਨ ਫਾਇਦੇ ਹੋਣ ਕਾਰਨ ਇਸ ਨੂੰ ਅਪਣਾ ਲਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਨੇ ਕਿਹਾ ਕਿ ਪੂਰੇ ਵਿਸ਼ਵ ਦੇ 177 ਦੇਸ਼ ਅੱਜ ਇਸ ਯੋਗਾ ਦਿਵਸ ਨੂੰ ਮਨਾ ਰਹੇ ਹਨ ਅਤੇ ਆਪਣੇ ਬੱਚਿਆਂ ਨੂੰ ਇਸਦੇ ਲਾਭ ਦੱਸ ਰਹੇ ਹਨ।

ਉਨਾਂ੍ਹ ਕਿਹਾ ਕਿ ਅੱਜ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਆਪ ਮੁਹਾਰੇ ਇਸ ਦਿਵਸ ਨੂੰ ਮਨਾਉਣਾ ਸੱਚ ਮੁੱਚ ਹੀ ਇਕ ਪੀੜ੍ਹੀ ਤੋਂ ਦੂਸਰੀ ਪੀੜ੍ਹੀ ਤਕ ਯੋਗਾ ਨੂੰ ਪਹੁੰਚਾਉਣਾ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਨੇ ਕਿਹਾ ਕਿ ਯੋਗਾ ਨਾਲ ਜਿਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਬਿਨਾਂ ਦਵਾਈ ਬਹੁਤ ਸਾਰੀਆਂ ਬਿਮਾਰੀਆਂ ਖਤਮ ਹੋ ਜਾਂਦੀਆਂ ਹਨ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਨੇ ਕਿਹਾ ਕਿ ਸਾਡੇ ਰੋਜ਼ਾਨਾ ਜੀਵਨ ਵਿਚ ਸਮੇਂ ਸਿਰ ਭੋਜਨ ਨਾ ਕਰਨਾ, ਉਨੀਂਦਰਾ ਤੇ ਬਾਜ਼ਾਰੀ ਭੋਜਨ ਨਾਲ ਬਹੁਤ ਸਾਰੀਆਂ ਸਰੀਰਕ ਤੇ ਦਿਮਾਗ਼ੀ ਬਿਮਾਰੀਆਂ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਕਿ ਕੁਝ ਸਮਾਂ ਰੋਜ਼ਾਨਾ ਯੋਗਾ ਕਰਕੇ ਸਹਿਜੇ ਹੀ ਦੂਰ ਕੀਤਾ ਜਾ ਸਕਦਾ ਹੈ। ਸਮੂਹ ਅਫ਼ਸਰਾਂ ਨੇ ਜ਼ਿਲ੍ਹੇ ਭਰ ਦੇ ਯੋਗਾ ਦਿਵਸ ਮਨਾਉਣ ਵਾਲੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਯੋਗਾ ਨਾਲ ਲਗਾਤਾਰ ਜੁੜੇ ਰਹਿਣ ਲਈ ਪੇ੍ਰਿਤ ਕੀਤਾ।