ਚੇਅਰਮੈਨ ਲਾਖਣਾ ਦਾ ਭਿੱਖੀਵਿੰਡ ਪੁੱਜਣ 'ਤੇ ਸ਼ਾਨਦਾਰ ਸਵਾਗਤ
ਪੰਜਾਬ ਵੇਅਰਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਦਾ ਅਹੁਦਾ ਸੰਭਾਲਣ ਉਪਰੰਤ ਭਿੱਖੀਵਿੰਡ ਪਹੁੰਚਣ 'ਤੇ ਆਪ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਬਲਜੀਤ ਸਿੰਘ ਖਹਿਰਾ ਦਾ ਭਿੱਖੀਵਿੰਡ ਪੁੱਜਣ 'ਤੇ ਪੂਰੇ ਜੋਸ਼ੋ-ਖਰੋਸ਼ ਨਾਲ 'ਆਪ' ਦੇ ਸੀਨੀਅਰ ਆਗੂ ਸੰਜੀਵ ਭਾਗੂ, ਡਾ. ਕਰਨੈਲ ਸਿੰਘ, ਜ਼ਿਲ੍ਹਾ ਸੈਕਟਰੀ ਪਲਵਿੰਦਰ ਸਿੰਘ ਕੰਬੋਕੇ, ਮਾਸਟਰ ਸੁਖਚੈਨ ਸਿੰਘ, ਗੁਰਬਿੰਦਰ ਸਿੰਘ ਭੁੱਚਰ
Publish Date: Fri, 16 Sep 2022 04:28 PM (IST)
Updated Date: Fri, 16 Sep 2022 04:28 PM (IST)
ਹਰਜਿੰਦਰ ਸਿੰਘ ਗੋਲ੍ਹਣ, ਭਿੱਖੀਵਿੰਡ : ਪੰਜਾਬ ਵੇਅਰਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਦਾ ਅਹੁਦਾ ਸੰਭਾਲਣ ਉਪਰੰਤ ਭਿੱਖੀਵਿੰਡ ਪਹੁੰਚਣ 'ਤੇ ਆਪ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਬਲਜੀਤ ਸਿੰਘ ਖਹਿਰਾ ਦਾ ਭਿੱਖੀਵਿੰਡ ਪੁੱਜਣ 'ਤੇ ਪੂਰੇ ਜੋਸ਼ੋ-ਖਰੋਸ਼ ਨਾਲ 'ਆਪ' ਦੇ ਸੀਨੀਅਰ ਆਗੂ ਸੰਜੀਵ ਭਾਗੂ, ਡਾ. ਕਰਨੈਲ ਸਿੰਘ, ਜ਼ਿਲ੍ਹਾ ਸੈਕਟਰੀ ਪਲਵਿੰਦਰ ਸਿੰਘ ਕੰਬੋਕੇ, ਮਾਸਟਰ ਸੁਖਚੈਨ ਸਿੰਘ, ਗੁਰਬਿੰਦਰ ਸਿੰਘ ਭੁੱਚਰ, ਗੁਰਦਾਸ ਸਿੰਘ ਢੋਲਣ, ਰਣਬੀਰ ਸਿੰਘ ਭਿੱਖੀਵਿੰਡ, ਪੇ੍ਮ ਸਿੰਘ, ਕਾਰਜ ਸਿੰਘ, ਅਸ਼ੋਕ ਕੁਮਾਰ, ਸਰਵਨ ਸਿੰਘ, ਅਰਜਨ ਸਿੰਘ, ਰਮਨ ਕੁਮਾਰ, ਹਰਚੰਦ ਸਿੰਘ, ਹਰਜਿੰਦਰ ਕੁਮਾਰ ਸਾਈਕਲਾਂ ਵਾਲੇ, ਅਮਰੀਕ ਸਿੰਘ, ਗੁਰਦੇਵ ਸਿੰਘ, ਵਿਸ਼ਾਲ ਸਿੰਘ ਸਮੇਤ ਆਦਿ ਆਪ ਆਗੂਆਂ ਵੱਲੋਂ ਸਿਰੋਪਾਓ ਤੇ ਫੁੱਲਾਂ ਦੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ 'ਆਪ' ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਹਰ ਵੋਟਰ ਨਾਲ ਸੰਪਰਕ ਕਰ ਕੇ ਸੂਬਾ ਪੰਜਾਬ ਦੀਆਂ 13 ਲੋਕ ਸਭਾ ਸਿੱਟਾ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ। ਲਾਖਣਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਸਮੇਤ ਆਗੂਆਂ ਦਾ ਧੰਨਵਾਦ ਕੀਤਾ।