ਚੀਮਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ਦੀਆਂ ਯੋਜਨਾਵਾਂ ’ਤੇ ਚਰਚਾ
ਮੁਲਾਕਾਤ ਦੌਰਾਨ ਚੇਅਰਮੈਨ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਤੇ ਪਾਣੀ ਦੇ ਸੁਚੱਜੇ ਪ੍ਰਬੰਧ ਲਈ ਕੀਤੇ ਜਾ ਰਹੇ, ਯਤਨਾਂ ਬਾਰੇ ਸਪੀਕਰ ਨੂੰ ਜਾਣਕਾਰੀ ਦਿੱਤੀ।
Publish Date: Wed, 18 Mar 2026 04:24 PM (IST)
Updated Date: Thu, 19 Mar 2026 04:02 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਜਲ ਸਰੋਤ ਵਿਭਾਗ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਸੂਬੇ ਦੇ ਵਿਕਾਸ ਤੇ ਖ਼ਾਸ ਕਰਕੇ ਜਲ ਸਰੋਤਾਂ ਦੀ ਸੰਭਾਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਚੇਅਰਮੈਨ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਤੇ ਪਾਣੀ ਦੇ ਸੁਚੱਜੇ ਪ੍ਰਬੰਧ ਲਈ ਕੀਤੇ ਜਾ ਰਹੇ, ਯਤਨਾਂ ਬਾਰੇ ਸਪੀਕਰ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ’ਚ ਪਾਣੀ ਦੀ ਬੱਚਤ ਤੇ ਭਵਿੱਖ ਲਈ ਇਸਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਜਲ ਸਰੋਤਾਂ ਦੀ ਸੰਭਾਲ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤੇ ਇਸ ਸਬੰਧੀ ਨਵੀਆਂ ਯੋਜਨਾਵਾਂ ਤੇਜ਼ੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਪੀਕਰ ਸੰਧਵਾਂ ਨੇ ਵੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸਿਫ਼ਤ ਕਰਦੇ ਹੋਏ ਕਿਹਾ ਕਿ ਪਾਣੀ ਦੀ ਸੰਭਾਲ ਸਮੇਂ ਦੀ ਲੋੜ ਹੈ ਅਤੇ ਇਸ ’ਚ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ’ਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਹ ਮੁਲਾਕਾਤ ਆਪਸੀ ਸਹਿਯੋਗ ਤੇ ਭਵਿੱਖ ’ਚ ਵਿਕਾਸਕਾਰੀ ਯੋਜਨਾਵਾਂ ਨੂੰ ਹੋਰ ਮਜ਼ਬੂਤੀ ਦੇਣ ਵੱਲ ਇਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।