ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਨਾਉਣ ਲਈ ਕੈਂਪ ਲਗਾਇਆ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਹੱਈਆ ਕਰਵਾਇਆ ਜਾਵੇਗਾ।
Publish Date: Wed, 04 Feb 2026 05:12 PM (IST)
Updated Date: Thu, 05 Feb 2026 04:03 AM (IST)

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਤਿਹਾਸਕ ਕਦਮ : ਧੰਜੂ, ਭੋਲਾ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਕੈਂਪ ਫਤਿਆਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ। ਜਿਸ ਵਿਚ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਕਵਰੇਜ਼ ਵਾਲੇ ਬੀਮਾ ਕਾਰਡ ਜਾਰੀ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਧੰਜੂ ਤੇ ਐੱਨਆਰਆਈ ਵਿੰਗ ਦੇ ਕੌਮੀ ਆਗੂ ਗੁਰਚਰਨ ਸਿੰਘ ਭੋਲਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ‘ਆਪ’ ਆਗੂਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਣਗੇ। ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਅਤੇ ਹਰ ਪਰਿਵਾਰ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਮੁੱਖ ਮੰਤਰੀ ਨੇ ਯੋਜਨਾ ਲਾਗੂ ਕਰਕੇ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ। ਧੰਜੂ ਤੇ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ, ਜੋ ਲੋਕ ਸੇਵਾ ਵਿਚ ਫੈਸਲਾ ਕੁੰਨ ਬਦਲਾਅ ਹੈ। ਇਸ ਮੌਕੇ ਸਿਹਤ ਬੀਮਾ ਰਜਿਸਟ੍ਰੇਸ਼ਨ ਟੀਮ ਤੋਂ ਇਲਾਵਾ ‘ਆਪ’ ਆਗੂ ਸਤਨਾਮ ਸਿੰਘ ਧੰਜੂ, ਗੁਰਚਰਨ ਸਿੰਘ ਭੋਲਾ, ਦਵਿੰਦਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਰਣਦੀਪ ਕਾਲੀ, ਮਨਜੀਤ ਸਿੰਘ ਤੇ ਹੋਰ ਹਾਜਰ ਸਨ।