ਤਰਨਤਾਰਨ 'ਚ CIA ਸਟਾਫ ਦਾ ਵੱਡਾ ਐਕਸ਼ਨ, ਡੇਢ ਕਿਲੋ ਹੈਰੋਇਨ ਸਮੇਤ ਤਸਕਰ ਕਾਬੂ; ਪੁਲਿਸ ਨੇ ਰਿਮਾਂਡ 'ਤੇ ਲੈ ਕੇ ਸ਼ੁਰੂ ਕੀਤੀ ਪੁੱਛਗਿੱਛ
ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸਰਹੱਦੀ ਇਲਾਕੇ ਵਿਚ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਡੇਢ ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਖਿਲਾਫ ਥਾਣਾ ਕੱਚਾ ਪੱਕਾ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 18 Aug 2026 11:47 AM (IST)
Updated Date: Tue, 18 Aug 2026 11:48 AM (IST)
ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ, ਤਰਨਤਾਰਨ - ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸਰਹੱਦੀ ਇਲਾਕੇ ਵਿਚ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਡੇਢ ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਖਿਲਾਫ ਥਾਣਾ ਕੱਚਾ ਪੱਕਾ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਈਏ ਸਟਾਫ ਤਰਨਤਾਰਨ ਦੀ ਟੀਮ ਏਐੱਸਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਰਹੱਦੀ ਇਲਾਕੇ ਵਿਚ ਗਸ਼ਤ ’ਤੇ ਸੀ। ਜਦੋਂ ਇਹ ਟੀਮ ਮਨਿਹਾਲਾ ਜੈ ਸਿੰਘ ਪਿੰਡ ਦੇ ਗੇਟ ਕੋਲ ਪੁੱਜੀ ਤਾਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਡੀਐੱਸਪੀ ਸਬ ਡਵੀਜ਼ਨ ਭਿੱਖੀਵਿੰਡ ਅਤੁਲ ਸੋਨੀ ਦੀ ਹਾਜਰੀ ਵਿਚ ਜਦੋਂ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਡੇਢ ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਬਲਵੰਤ ਸਿੰਘ ਉਰਫ ਫੁੰਮਣ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਹੂਵਿੰਡ ਵਜੋਂ ਹੋਈ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ’ਤੇ ਲਿਆ।