ਸੀਆਈਏ ਸਟਾਫ ਦੀ ਪੁਲਿਸ ਨੇ ਹੈਰੋਇਨ ਸਮੇਤ ਨਾਬਾਲਿਗ ਸਣੇ ਦੋ ਫੜੇ
ਕਾਬੂ ਕੀਤੇ ਦੋਵਾਂ ਜਣਿਆਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਖਾਲੜਾ ’ਚ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sat, 10 Jan 2026 06:37 PM (IST)
Updated Date: Sun, 11 Jan 2026 04:09 AM (IST)
ਸਟਾਫ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਕੇ ਨਾਬਾਲਿਗ ਸਣੇ ਦੋ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਸਟਾਫ ਦੀ ਪੁਲਿਸ ਪਾਰਟੀ ਨੇ ਸਰਹੱਦੀ ਇਲਾਕੇ ਵਿਚ ਗਸ਼ਤਕ ਦੌਰਾਨ ਕੀਤੀ। ਜਦੋਂਕਿ ਕਾਬੂ ਕੀਤੇ ਦੋਵਾਂ ਜਣਿਆਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਖਾਲੜਾ ’ਚ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਈਏ ਸਟਾਫ ਤਰਨਤਾਰਨ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਦੋ ਜਣਿਆਂ ਨੂੰ ਕਾਬੂ ਕੀਤਾ। ਜਿਨ੍ਹਾਂ ਵਿੱਚੋਂ ਇਕ ਦੀ ਪਛਾਣ ਗੁਰਵਿੰਦਰ ਸਿੰਘ ਢੋਲਾ ਪੁੱਤਰ ਧਰਮਿੰਦਰ ਸਿੰਘ ਵਾਸੀ ਪਿੰਡ ਮਾੜੀਮੇਗਾ ਵਜੋਂ ਹਈ। ਜਦੋਂਕਿ ਉਸਦੇ ਨਾਲ ਫੜਿਆ ਗਿਆ ਦੂਸਰਾ ਲੜਕਾ ਨਾਬਾਲਿਗ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 507 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਦੋਂਕਿ ਗ੍ਰਿਫਤਾਰ ਕੀਤੇ ਬਾਲਗ ਨੌਜਵਾਨ ਗੁਰਵਿੰਦਰ ਸਿੰਘ ਢੋਲਾ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।