‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਅੱਜ
‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸਿਵਲ ਹਸਪਤਾਲ ਤਰਨਤਾਰਨ ’ਚ 13 ਫਰਵਰੀ ਨੂੰ ਲਗਾਇਆ ਜਾਵੇਗਾ, ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ
Publish Date: Thu, 12 Feb 2026 05:33 PM (IST)
Updated Date: Fri, 13 Feb 2026 04:06 AM (IST)

ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਸਿਹਤ ਚੈੱਕਅੱਪ ਤੇ ਦਿੱਤੀਆਂ ਜਾਣਗੀਆਂ ਮੁਫ਼ਤ ਦਵਾਈਆਂ, ਬੁਢਾਪਾ ਪੈਨਸ਼ਨ ਤੇ ਕਾਨੂੰਨੀ ਮਸਲਿਆਂ ਦਾ ਵੀ ਹੋਵੇਗਾ ਹੱਲ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਫ਼ਲੈਗਸ਼ਿਪ ਮੁਹਿੰਮ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤਰਨਤਾਰਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨਤਾਰਨ ਵਿਖੇ ਸ਼ੁੱਕਰਵਾਰ ਨੂੰ ਇਕ ਜ਼ਿਲ੍ਹਾ ਪੱਧਰੀ ਸਮਾਗਮ ਤੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਹੁਲ ਅਰੋੜਾ ਨੇ ਦੱਸਿਆਂ ਕਿ ਇਸ ਕੈਂਪ ਦਾ ਮੁੱਖ ਉਦੇਸ਼ ਜਿਥੇ ਹਰ ਵਰਗ ਦੇ ਬਜ਼ੁਰਗਾਂ ਵਾਸਤੇ ਲੋੜ ਅਨੁਸਾਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਖ਼ਾਸ ਕਰਕੇ ਗ਼ਰੀਬ ਅਤੇ ਲੋੜ੍ਹਵੰਦ ਬਜ਼ੁਰਗਾਂ ਲਈ ਵਿਸ਼ੇਸ਼ ਉਪਰਾਲੇ ਕਰਨਾ ਹੈ। ਉਨ੍ਹਾਂ ਦੱਸਿਆਂ ਕਿ ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਸਿਹਤ ਚੈਕਅੱਪ ਕੀਤਾ ਜਾਵੇਗਾ। ਇਸ ਮੌਕੇ ਅੱਖਾਂ ਦਾ ਚੈੱਕਅੱਪ ਅਤੇ ਨਾਲ ਹੀ ਮੁਫ਼ਤ ਐਨਕਾਂ, ਨੱਕ, ਗਲ਼ੇ, ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਅਤੇ ਹੋਰ ਕਿਸੇ ਵੀਂ ਤਰ੍ਹਾਂ ਦੇ ਸਰੀਰਿਕ ਰੋਗ ਅਤੇ ਉਨ੍ਹਾਂ ਦੀਆਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆਂ ਕਿ ਇਸ ਦੌਰਾਨ ਬਜ਼ੁਰਗਾਂ ਵਾਸਤੇ ਆਯੁਰਵੈਦਿਕ ਡਾਕਟਰ ਅਤੇ ਯੋਗਾ ਦੇ ਮਾਹਿਰ ਟ੍ਰੇਨਰ ਵੀਂ ਉਨ੍ਹਾਂ ਦੀ ਸਿਹਤ-ਸੰਭਾਲ ਸਬੰਧੀ ਆਪਣੀਆਂ ਸੇਵਾਵਾਂ ਦੇਣ ਲਈ ਹਾਜਰ ਰਹਿਣਗੇ। ਉਨ੍ਹਾਂ ਇਹ ਵੀ ਦੱਸਿਆਂ ਕਿ ਕੈਂਪ ਵਿਚ ਯੋਗਤਾ ਮੁਤਾਬਿਕ ਬੁਢਾਪਾ ਪੈਨਸ਼ਨ ਅਪਲਾਈ ਲਈ ਸੇਵਾ ਕੇਂਦਰ ਦੀ ਟੀਮ ਵੀਂ ਤਾਇਨਾਤ ਰਹੇਗੀ ਅਤੇ ਨਾਲ ਹੀ ਮਾਹਿਰ ਵਕੀਲ ਅਤੇ ਕਾਨੂੰਨੀ ਸਲਾਹਕਾਰ ਵੀਂ ਬਜ਼ੁਰਗਾਂ ਨਾਲ ਸਬੰਧਿਤ ਮਸਲਿਆਂ ਲਈ ਆਪਣੀ ਸੇਵਾਵਾਂ ਦੇਣ ਲਈ ਹਾਜਰ ਰਹਿਣਗੇ। ਉਨ੍ਹਾਂ ਦੱਸਿਆਂ ਕਿ ਕੈਂਪ ਵਿਚ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਤੋਂ ਵਿਸ਼ੇਸ਼ ਰੂਪ ਵਿਚ ਸੱਦਾ ਦਿੰਦੇ ਹੋਏ, ਉਨ੍ਹਾਂ 8-10 ਬਜ਼ੁਰਗਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੇ ਕਾਰਜ ਖੇਤਰ, ਨਿੱਜੀ ਵਸੀਲਿਆਂ ਜਾਂ ਯਤਨਾਂ ਰਾਹੀਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਦੇ ਹੋਏ, ਆਪਣੇ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਹਿੱਸਾ ਪਾਇਆ ਹੈ। ਉਨ੍ਹਾਂ ਦੱਸਿਆਂ ਕਿ ਇਸ ਕੈਂਪ ਵਿਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਸਹੂਲਤਾਂ ਲਈ ਵੱਖ-ਵੱਖ ਸਟਾਲ ਲਗਾਉਂਦੇ ਹੋਏ, ਉਪਰੋਕਤ ਵਿਭਾਗਾਂ ਦੇ ਨੁਮਾਇੰਦੇ ਵੀ ਹਾਜਰ ਰਹਿਣਗੇ। ਇਸ ਰੋਜ਼ਾ ਕੈਂਪ ਦਾ ਆਰੰਭ ਸਿਵਲ ਹਸਪਤਾਲ ਤਰਨਤਾਰਨ ਵਿਖੇ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ। ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।