Breaking : ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੇ CM ਮਾਨ,ਮ੍ਰਿਤਕਾਂ ਲਈ ₹5 ਲੱਖ ਤੇ ਜ਼ਖ਼ਮੀਆਂ ਲਈ ₹1 ਲੱਖ ਮੁਆਵਜ਼ਾ ਐਲਾਨਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਤਰਨਤਾਰਨ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। CM ਮਾਨ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ CM ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਦਾ ਅਤੇ ਜ਼ਖ਼ਮੀ ਪਰਿਵਾਰਾਂ ਲਈ 1-1 ਲੱਖ ਰੁਪਏ ਦਾ ਐਲਾਨ ਕੀਤਾ ਹੈ।
Publish Date: Sun, 15 Nov 2026 01:26 PM (IST)
Updated Date: Sun, 15 Nov 2026 01:46 PM (IST)
ਆਨਲਾਈਨ ਡੈਸਕ, ਜਲੰਧਰ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਤਰਨਤਾਰਨ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। CM ਮਾਨ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ CM ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਦਾ ਅਤੇ ਜ਼ਖ਼ਮੀ ਪਰਿਵਾਰਾਂ ਲਈ 1-1 ਲੱਖ ਰੁਪਏ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।
ਬੀਤੀ ਰਾਤ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਡੀ.ਐਮ. ਅਲਕਾ ਕਾਲੀਆ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚੇ ਸਨ। ਉਨ੍ਹਾਂ ਨੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਸੀ।