ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ : ਡਿਪਟੀ ਕਮਿਸ਼ਨਰ
ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ 10 ਲੱਖ ਦਾ ਸਿਹਤ ਬੀਮਾ ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ
Publish Date: Wed, 18 Mar 2026 04:52 PM (IST)
Updated Date: Thu, 19 Mar 2026 04:04 AM (IST)
ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ 10 ਲੱਖ ਦਾ ਸਿਹਤ ਬੀਮਾ ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ। ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ’ਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐੱਸਐੱਮਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ’ਚ ਜਾਗਰੂਕਤਾ ਫੈਲਾਅ ਕੇ ਜਲਦੀ ਹੀ ਬਲਾਕਾਂ ਦੇ ਟੀਚੇ ਪੂਰੇ ਕੀਤੇ ਜਾਣ।
ਡਾ. ਰੂਪਮ ਚੌਧਰੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ’ਚ ਹੁਣ ਤੱਕ 60 ਹਜ਼ਾਰ ਦੇ ਕਰੀਬ ਸਿਹਤ ਕਾਰਡ ਬਣ ਚੁੱਕੇ ਹਨ ਤੇ ਸਬ-ਡਵੀਜ਼ਨਲ ਹਸਪਤਾਲਾਂ ਤੇ ਬਲਾਕਾਂ ’ਚ ਵੀ ਲੋਕਾਂ ਨੂੰ ਜਾਗਰੂਕ ਕਰ ਕੇ ਲਗਾਤਾਰ ਜਲਦੀ ਟੀਚਾ ਪੂਰਾ ਕਰਨ ਨੂੰ ਕਿਹਾ ਗਿਆ ਹੈ, ਤਾਂ ਜੋ ਆਮ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਲਾਭ ਲੈ ਸਕਣ।