ਪਿੰਡ ਬੁਰਜ ਨੱਥੂ ਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ : ਸਰਪੰਚ ਗੁਰਵਿੰਦਰ ਸਿੰਘ ਬੁਰਜ
ਸੰਤ ਬਾਬਾ ਸੁਖਰਾਜ ਸਿੰਘ ਵੱਲੋਂ ਵੀ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਸਾਂਝੀਵਾਲਤਾ ਦਾ ਸਬੂਤ ਦਿੰਦਿਆਂ ਸਰਪੰਚ ਵੱਲੋਂ ਸਾਂਝੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
Publish Date: Sat, 11 Apr 2026 04:18 PM (IST)
Updated Date: Sun, 12 Apr 2026 04:00 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬੁਰਜ ਨੱਥੂ ਕੇ ਵਿਖੇ ਵਿਕਾਸ ਕਾਰਜਾਂ ’ਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾ ਰਹੀ। ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਪੱਟੀ ਲਾਲਜੀਤ ਸਿੰਘ ਭੁੱਲਰ ਦੇ ਨਿਯਮਾਂ ਅਧੀਨ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਬੁਰਜ ਨੇ ਪਿੰਡ ਦੀ ਐਂਟਰੀ 'ਤੇ ਦੋਨੋਂ ਸਾਈਡ ’ਤੇ ਇੰਟਰਲਾਕਿੰਗ ਟਾਈਲਾਂ ਪੰਚਾਇਤ ਫੰਡ ’ਚੋਂ ਲਗਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਰਪੰਚ ਬੁਰਜ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਸੰਤ ਬਾਬਾ ਸੁਖਰਾਜ ਸਿੰਘ ਵੱਲੋਂ ਵੀ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਸਾਂਝੀਵਾਲਤਾ ਦਾ ਸਬੂਤ ਦਿੰਦਿਆਂ ਸਰਪੰਚ ਵੱਲੋਂ ਸਾਂਝੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਮੌਕੇ ਹਰਜੀਤਪਾਲ ਸਿੰਘ ਨੰਬਰਦਾਰ, ਠੇਕੇਦਾਰ ਸਤਨਾਮ ਸਿੰਘ, ਸੰਤੋਖ ਸਿੰਘ, ਮੋਹਨ ਸਿੰਘ, ਜਗਦੀਪ ਸਿੰਘ, ਪ੍ਰਭਕਰਨ ਸਿੰਘ, ਰੇਸ਼ਮ ਸਿੰਘ, ਅਰਵਿੰਦਰ ਸਿੰਘ, ਜਗਜੀਤ ਸਿੰਘ ਜੰਡੀ ਤੇ ਹੋਰ ਸੇਵਾਦਾਰ ਹਾਜ਼ਰ ਸਨ।