ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਲਟੋਹਾ ’ਚ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਤੇ ਪੀਏ ਹੀਰਾ ਸਿੰਘ ਭੁੱਲਰ ਹਲਕਾ ਖੇਮਕਰਨ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
Publish Date: Tue, 28 Apr 2026 06:57 PM (IST)
Updated Date: Wed, 29 Apr 2026 04:14 AM (IST)

ਜਗਦੀਸ਼ ਰਾਜ,•ਪੰਜਾਬੀ ਜਾਗਰਣ, ਅਮਰਕੋਟ : ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਤੇ ਲੜਕਿਆਂ ਦੇ ਭਵਿੱਖ ਨੂੰ ਉੱਜਵਲ ਕਰਨ ਲਈ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਸਰਵਣ ਸਿੰਘ ਠੇਕੇਦਾਰ ਵਲਟੋਹਾ ਸੰਧੂਆਂ ਤੇ ਸਰਪੰਚ ਗੁਰਜੰਟ ਸਿੰਘ ਸੰਧੂ ਨੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਲਟੋਹਾ ਵਿਖੇ ਕੰਪਿਊਟਰ ਲੈਬ ਦਾ ਰਿਬਨ ਕੱਟ ਕੇ ਉਦਘਾਟਨ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਤੇ ਪੀਏ ਹੀਰਾ ਸਿੰਘ ਭੁੱਲਰ ਹਲਕਾ ਖੇਮਕਰਨ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸਰਪੰਚ ਸਰਵਣ ਸਿੰਘ ਠੇਕੇਦਾਰ ਤੇ ਸਰਪੰਚ ਗੁਰਜੰਟ ਸਿੰਘ ਸੰਧੂ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਵਿਧਾਇਕ ਧੁੰਨ ਤੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਸਮੂਹ ਸਕੂਲ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਪਰਮਿੰਦਰ ਸਿੰਘ, ਸਰਪੰਚ ਸਰਵਣ ਸਿੰਘ ਠੇਕੇਦਾਰ, ਸਰਪੰਚ ਗੁਰਜੰਟ ਸਿੰਘ ਸੰਧੂ, ਕਾਮਰੇਡ ਦਰਬਾਰਾ ਸਿੰਘ ਵਲਟੋਹਾ, ਰਾਸਲ ਸਿੰਘ, ਮੁਨੀਮ ਮੇਜਰ ਸਿੰਘ, ਮੁਨੀਮ ਹੀਰਾ ਸਿੰਘ ਅਤੇ ਸਮੂਹ ਸਕੂਲ ਸਟਾਫ਼ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।